ਸ਼੍ਰੋਮਣੀ ਕਮੇਟੀ ''ਚ ਹੋਏ ਘਪਲਿਆਂ ਦੀ ਜਾਂਚ ਕਰੇਗੀ ਟਕਸਾਲੀਆਂ ਦੀ ਪੰਜ ਮੈਂਬਰੀ ਕਮੇਟੀ
Wednesday, Jul 01, 2020 - 06:26 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੀ ਇਕੱਤਰਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪ੍ਰਧਾਨਗੀ ਹੇਠ ਸੈਕਟਰ-15 ਚੰਡੀਗੜ੍ਹ ਵਿਚ ਹੋਈ, ਜਿਸ ਵਿਚ ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਮਨਮੋਹਨ ਸਿੰਘ ਸਠਿਆਲਾ ਮੈਂਬਰ ਸਾਹਿਬਾਨ ਹਾਜ਼ਰ ਹੋਏ। ਕੋਰ ਕਮੇਟੀ ਨੇ ਸਰਬਸੰਮਤੀ ਨਾਲ ਹੇਠ ਲਿਖੇ ਮਤੇ ਪਾਸ ਕੀਤੇ।
ਇਹ ਵੀ ਪੜ੍ਹੋ : ਸਕੂਲ ਫ਼ੀਸ ਮਾਮਲੇ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ
ਪ੍ਰੈੱਸ ਨੂੰ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਨਰਲ ਸਕੱਤਰ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਸਾਬਕਾ ਵਿਧਾਇਕ ਨੇ ਦੱਸਿਆ ਕਿ ਸਿੱਖ ਕੌਮ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਕਈ ਪ੍ਰਕਾਰ ਦੇ ਘਪਲਿਆਂ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਪਵਿੱਤਰ ਸਰੂਪਾਂ ਸਬੰਧੀ ਹੋਈਆਂ ਕੁਤਾਹੀਆਂ ਦੀ ਜਾਂਚ ਲਈ ਜਥੇਦਾਰ ਸੇਵਾ ਸਿੰਘ ਸੇਖਵਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਪੰਜ ਮੈਂਬਰੀ ਕਮੇਟੀ ਬਣਾਈ ਗਈ।
ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਭਾਜਪਾ ਖ਼ਿਲਾਫ਼ ਸੂਬੇ ਭਰ ਪ੍ਰਦਰਸ਼ਨ ਕਰਨ ਦਾ ਐਲਾਨ
ਇਸ ਕਮੇਟੀ ਵਿਚ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਹਰਬੰਸ ਸਿੰਘ ਮੰਝਪੁਰ ਜਥੇਦਾਰ ਬਲਵਿੰਦਰ ਸਿੰਘ ਵੈਈਪੂਈ ਅਤੇ ਜਥੇਦਾਰ ਮੱਖਣ ਸਿੰਘ ਨੰਗਲ ਸਾਰੇ ਮੈਂਬਰ ਐੱਸ. ਜੀ. ਪੀ. ਸੀ. ਸ਼ਾਮਲ ਕੀਤੇ ਗਏ ਹਨ। ਮੀਟਿੰਗ ਵਿਚ ਇਹ ਗੱਲ ਸਰਬਸੰਮਤੀ ਨਾਲ ਪਾਸ ਕੀਤੀ ਗਈ ਕਿ ਪੰਥਕ ਏਕਤਾ ਸਮੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੋਂਦ ਹਸਤੀ ਬਰਕਰਾਰ ਰੱਖੀ ਜਾਵੇਗੀ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ