ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ
Thursday, Jun 24, 2021 - 05:09 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਜੀ ਦੇ ਜੀਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਫੌਜ ’ਚ ਕੰਮ ਕਰਨ ’ਤੇ ਮਾਣ, 2 ਸਿੱਖ ਪਲਟਨ ਨਾਲ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ : ਕੈਪਟਨ
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਕੀਤੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ