ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

Monday, Mar 29, 2021 - 04:39 PM (IST)

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿ ਦੇ ਗੁਰਧਾਮਾਂ ਲਈ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਦਿੱਤੀ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਹਰਿਆਣਾ ਦੇ ਸ਼ਰਧਾਲੂਆਂ ਲਈ ਵੱਖਰਾ ਕੋਟਾ ਹੋਣ ਕਰਕੇ ਉਹ ਖੁਦ ਵੀਜ਼ਾ ਪ੍ਰਕਿਰਿਆ ਪੂਰੀ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਪੰਜਾਬ ਦੇ ਸ਼ਰਧਾਲੂਆਂ ਦੀ ਤਰ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇ ਜਿਹੜੇ ਸ਼ਰਧਾਲੂ ਜਥੇ ਰਾਹੀਂ ਪਾਕਿ ਜਾਣਾ ਚਾਹੁਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਵੀਜ਼ਾ ਲਗਵਾਉਣ ਲਈ ਮਦਦ ਕਰੇਗੀ। ਇਸ ਕਾਰਜ ਲਈ ਕੁਰੂਕਸ਼ੇਤਰ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਕੇਂਦਰ ਖੋਲ੍ਹਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼

ਉਨ੍ਹਾਂ ਕਿਹਾ ਕਿ ਪਾਕਿ ਦੇ ਗੁਰਧਾਮਾਂ ਦੀ ਯਾਤਰਾ ਕਰਨ ਦੇ ਚਾਹਵਾਨ ਹਰਿਆਣਾ ਦੇ ਸ਼ਰਧਾਲੂਆਂ ਪਾਸੋਂ ਪਾਸਪੋਰਟ ਪ੍ਰਾਪਤ ਕਰਕੇ ਅਗਲੀ ਕਾਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੂਨ 2021 ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਾਣ ਵਾਲੇ ਜਥਿਆਂ ਲਈ ਹਰਿਆਣਾ ਦੀਆਂ ਸੰਗਤਾਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾਉਣ। 

ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਖਾਲਸਾ ਸਾਜਣਾ ਦਿਵਸ ਵੈਸਾਖੀ, ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥੇ ਪਾਕਿ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ।


author

rajwinder kaur

Content Editor

Related News