ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
Sunday, Jun 23, 2024 - 11:56 AM (IST)

ਅੰਮ੍ਰਿਤਸਰ (ਦੀਪਕ, ਸਰਬਜੀਤ)-ਤਰਨਤਾਰਨ ਜ਼ਿਲ੍ਹੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇਕ ਵਿਅਕਤੀ ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਖਿਲਾਫ ਪੁਲਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸੇ ਕਿਸਮ ਦਾ ਲਿਹਾਜ਼ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ- ਪੰਜਾਬ ਦੇ ਨੇਵੀ ਅਫ਼ਸਰ ਨਾਲ ਵੱਡਾ ਹਾਦਸਾ, ਹਫ਼ਤੇ ਤੋਂ ਨਹੀਂ ਲੱਗਾ ਕੋਈ ਸੁਰਾਗ, ਪਿਓ ਨੇ ਰੋ-ਰੋ ਦੱਸੀ ਇਹ ਗੱਲ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8