ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਭਾਜਪਾ ’ਤੇ ਵੱਡਾ ਹਮਲਾ, ਕਿਹਾ-ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਨਹੀਂ ਕਰਾਂਗੇ ਸਹਿਣ

Sunday, Nov 06, 2022 - 09:33 PM (IST)

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਭਾਜਪਾ ’ਤੇ ਵੱਡਾ ਹਮਲਾ, ਕਿਹਾ-ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਨਹੀਂ ਕਰਾਂਗੇ ਸਹਿਣ

ਹੁਸ਼ਿਆਰਪੁਰ (ਇਕਬਾਲ ਸਿੰਘ ਘੁੰਮਣ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਭਖ਼ੇ ਹੋਏ ਸਿਆਸੀ ਮਾਹੌਲ ਦੇ ਸਬੰਧ ’ਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਜਗ ਬਾਣੀ’ ਨਾਲ ਕੀਤੀ ਇਕ ਵਿਸ਼ੇਸ਼ ਮੁਲਾਕਾਤ ’ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਅਤੇ ਸਿੱਖ ਮਸਲਿਆ ਨੂੰ ਲੈ ਕੇ ਆਪਣੇ ਵਿਚਾਰ ਰੱਖੇ। ਉਨ੍ਹਾਂ ਨੇ ਆਪਣੇ ਪਿਛਲੇ ਕਾਰਜਕਾਲ ਦੇ ਸਬੰਧ ’ਚ ਵੀ ਆਪਣਾ ਪੱਖ ਵੀ ਰੱਖਿਆ । ਬੀਬੀ ਜਗੀਰ ਕੌਰ ਬਾਦਲਾਂ ਦੇ ਲਿਫਾਫਾ ਕਲਚਰ ਦੀ ਗੱਲ, ਦੇ ਜਵਾਬ ’ਚ ਧਾਮੀ ਨੇ ਕਿਹਾ ਕਿ ਜਦੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਇਆ ਜਾਂਦਾ ਸੀ, ਉਸ ਸਮੇਂ ਉਨ੍ਹਾਂ ਵੱਲੋਂ ਲਿਫਾਫਾ ਕਲਚਰ ਦਾ ਵਿਰੋਧ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ ਬੀਬੀ ਜਗੀਰ ਕੌਰ ਵਿਰੋਧੀਆਂ ਦੀ ਚੁੱਕ ’ਚ ਆ ਕੇ ਬੇਤੁਕੀਆਂ ਗੱਲਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਲੋਕ ਸੰਸਥਾ ਦੀ ਅਗਵਾਈ ਕਰ ਰਹੇ ਹੁੰਦੇ ਹਨ ਤਾਂ ਉਸ ਸਮੇਂ ਕੁਝ ਹੋਰ ਬੋਲਦੇ ਹਨ ਅਤੇ ਜਦੋਂ ਬਾਹਰ ਹੁੰਦੇ ਹਨ ਤਾਂ ਇਨ੍ਹਾਂ ਦੀ ਬੋਲੀ ਬਦਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲਿਫਾਫਾ ਕਲਚਰ ਇਕ ਨਵਾਂ ਐਲੀਗੇਸ਼ਨ ਸ਼ੁਰੂ ਕਰ ਲਿਆ ਹੈ, ਜਿਸ ਦਾ ਕੋਈ ਵੀ ਆਧਾਰ ਨਹੀਂ ਹੈ । ਬੀਬੀ ਜਗੀਰ ਕੌਰ ਨਾਲ ਵਖਰੇਵੇਂ ਸਬੰਧੀ ਉਨ੍ਹਾਂ ਕਿਹਾ ਕਿ ਮੇਰੇ ਬੀਬੀ ਨਾਲ ਕੋਈ ਵੀ ਨਿੱਜੀ ਵਖਰੇਵੇਂ ਨਹੀਂ ਹਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਜਗਤਾਰ ਸਿੰਘ ਹਵਾਰਾ ਨੂੰ ਬੁੜੈਲ ਜੇਲ੍ਹ ’ਚ ਕੀਤਾ ਜਾ ਸਕਦੈ ਸ਼ਿਫਟ

ਮੈਂ ਪਿਛਲੇ 26 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਾਂ ਅਤੇ ਮੈਂ ਬੀਬੀ ਜਗੀਰ ਕੌਰ ਦੇ ਪ੍ਰਧਾਨ ਹੁੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਸਕੱਤਰ ਰਿਹਾ ਹਾਂ ਤੇ ਅਸੀਂ ਚੰਗੇ ਤਰੀਕੇ ਨਾਲ ਸਾਰੇ ਕੰਮ ਨੂੰ ਚਲਾਇਆ । ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਉਹ ਸਕੱਤਰ ਹੁੰਦਿਆਂ ਵੀ ਉਨ੍ਹਾਂ ਦੇ ਕੰਮਾਂ ਨੂੰ ਟਾਲਦੇ ਰਹੇ ਹਨ, ਬਾਰੇ ਬੋਲਦਿਆਂ ਧਾਮੀ ਨੇ ਕਿਹਾ ਕਿ ਮੈਂ ਆਪਣੀ ਡਿਊਟੀ ਨੂੰ ਹਮੇਸ਼ਾ ਸਹੀ ਢੰਗ ਨਾਲ ਨਿਭਾਇਆ ਹੈ ਤੇ ਕਦੇ ਕਿਸੇ ਗ਼ਲਤ ਕੰਮ ਨੂੰ ਨਹੀਂ ਕੀਤਾ ਕਿਉਂਕਿ ਉਹ ਪੰਥ ਨਾਲ ਧੋਖਾ ਨਹੀਂ ਕਰ ਸਕਦੇ। ਉਨ੍ਹਾਂ ਗੁਰੂ ਸਾਹਿਬਾਨ ਦੀ ਮਿਹਰ ਸਦਕਾ ਹਮੇਸ਼ਾ ਹੀ ਮਰਿਆਦਾ ਅਨੁਸਾਰ ਹੀ ਕੰਮ ਕੀਤਾ ਹੈ ।  ਬੀਬੀ ਜਗੀਰ ਦੀ ਵਾਪਸੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਦੀ ਪ੍ਰਧਾਨਗੀ ਤੋਂ ਲੈ ਕੇ ਹੁਣ ਤੱਕ ਦੀ ਗੱਲ ਕਰੀਏ ਤਾਂ ਬਹੁਤ ਸਾਰੇ ਅਜਿਹੇ ਲੀਡਰ, ਜੋ ਬਗਾਵਤੀ ਸੁਰਾਂ ਚੁੱਕ ਕੇ ਅਲੱਗ ਹੋ ਗਏ ਸਨ ਤੇ ਉਨ੍ਹਾਂ ਨੂੰ ਵੀ ਵਾਪਸ ਆਉਣਾ ਪਿਆ ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼, ਸੁਧੀਰ ਸੂਰੀ ਦੇ ਕਤਲ ਮਗਰੋਂ ਇਸ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਪਾਰਟੀ ਤੋਂ ਵੱਖ ਹੋ ਕੇ ਇਕੱਲਾ ਰਹਿ ਗਿਆ । ਉਨ੍ਹਾਂ ਕਿਹਾ ਕਿ ਪਾਰਟੀ ਵੱਡੀ ਹੁੰਦੀ ਹੈ, ਨਾ ਕਿ ਇਕ ਲੀਡਰ। ਭਾਜਪਾ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿੱਖ ਮਸਲਿਆਂ ਅੰਦਰ ਕੀਤੀ ਜਾਂਦੀ ਦਖਲਅੰਦਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪਣੇ ਕੁਝ ਲੀਡਰਾਂ ਨੂੰ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਚ ਵਾੜ ਕੇ ਉਨ੍ਹਾਂ ਦਾ ਪ੍ਰਬੰਧ ਆਪਣੇ ਹੱਥਾਂ ’ਚ ਲੈਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਤੇ ਭਰਾ ਮਾਰੂ ਜੰਗ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਦੇ ਹਾਲਾਤ ਬਣੇ ਹਨ, ਉਹ ਵੀ ਸਿੱਖ ਵਿਰੋਧੀ ਤਾਕਤਾਂ ਵੱਲੋਂ ਬਣਾਏ ਜਾ ਰਹੇ ਹਨ। ਆਰ. ਐੱਸ. ਐੱਸ. ਦੇ ਸਬੰਧ ’ਚ ਪੁੱਛੇ ਸਵਾਲ ਦੇ ਜਵਾਬ ’ਚ ਧਾਮੀ ਨੇ ਕਿਹਾ ਕਿ ਆਰ. ਐੱਸ. ਐੱਸ. ਤੋਂ ਘੱਟਗਿਣਤੀਆਂ ਨੂੰ ਵਧੇਰੇ ਖ਼ਤਰਾ ਹੈ, ਪੰਜਾਬ ’ਚ ਜੋ ਹੋ ਰਿਹਾ ਹੈ, ਉਹ ਵੀ ਇਨ੍ਹਾਂ ਦੀ ਦੇਣ ਹੈ।

ਇਕਬਾਲ ਸਿੰਘ ਲਾਲਪੁਰਾ ਦੇ ਸਵਾਲ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਭਾਜਪਾ ਲਈ ਕੰਪੇਨ ਕਰ ਰਿਹਾ ਹੈ ਤੇ ਅੱਜ ਬਹੁਤ ਸਾਰੇ ਲੀਡਰਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਫੋਨ ਵੀ ਆ ਰਹੇ ਹਨ, ਜਿਸ ਸਬੰਧੀ ਅਸੀਂ ਹੁਣ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਫੋਨਕਾਲ ਰਿਕਾਰਡ ਕਰਨ ਲਈ ਕਹਿ ਦਿੱਤਾ ਹੈ ਅਤੇ ਸਮਾਂ ਆਉਣ ’ਤੇ ਇਨ੍ਹਾਂ ਰਿਕਾਰਡ ਕਾਲਾਂ ਨੂੰ ਨਸ਼ਰ ਕੀਤਾ ਜਾਵੇਗਾ। ਪੀ.ਟੀ. ਸੀ. ਚੈਨਲ ’ਤੇ ਚੱਲ ਰਹੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਸਵਾਲ ਦੇ ਸਬੰਧ ’ਚ ਧਾਮੀ ਨੇ ਕਿਹਾ ਕਿ ਪੀ.ਟੀ. ਸੀ. ਨਾਲ 10 ਸਾਲ ਦਾ ਐਗਰੀਮੈਂਟ ਹੋਇਆ ਸੀ, ਜੋ ਇਹ ਐਗਰੀਮੈਂਟ ਫਰਵਰੀ 2023 ’ਚ ਖ਼ਤਮ ਹੋ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ  ਸ਼੍ਰੋਮਣੀ ਕਮੇਟੀ ਆਪਣਾ ਯੂ-ਟਿਊਬ ਚੈਨਲ ਜਲਦ ਚਲਾਏਗੀ। ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ’ਚ ਉਨ੍ਹਾਂ ਕਿਹਾ ਕਿ ਅਸੀਂ ਇਸ ਮਸਲੇ ਨੂੰ ਛੱਡਾਂਗੇ ਨਹੀਂ ਅਤੇ ਸਰਕਾਰ ਉਪਰ ਇਸ ਦਾ ਦਬਾਅ ਬਣਾਵਾਂਗੇ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮ ਹੋਏ ਸਰੂਪਾਂ ਸਬੰਧੀ ਕਿਹਾ ਕਿ ਇਹ ਮਸਲਾ 2019 ਦਾ ਹੈ, ਮੇਰੇ ਪ੍ਰਧਾਨਗੀ ਕਾਰਜਕਾਲ ਦਾ ਨਹੀਂ ਹੈ। ਧਾਮੀ ਵੱਲੋਂ ਪ੍ਰਧਾਨ ਦੀ ਹੋ ਰਹੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਮੇਰਾ ਦਾ ਨਾਂ ਅਨਾਊਂਸ ਹੋਣ ’ਤੇ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ, ਸੁਤਿਗੁਰੂ ਮਿਹਰ ਭਰਿਆ ਹੱਥ ਰੱਖੇ। ਪ੍ਰਧਾਨ ਤੇ ਸਮੁੱਚੇ ਹਾਊਸ ਨੇ ਉਨ੍ਹਾਂ ਦੇ ਨਾਂ ਉਪਰ ਮੋਹਰ ਲਗਾਈ ਹੈ ਤੇ ਮੈਂ ਕੁਝ ਸਮਾਂ ਪਹਿਲਾਂ ਪੰਥ ਰਤਨ ਗੁਰਚਰਨ ਸਿੰਘ ਟੌਹਰਾ ਨਾਲ ਮੈਨੂੰ ਕੰਮ ਕਰਨ ਦਾ ਮੌਕਾ ਮਿਲਿਆ, ਜਿਨ੍ਹਾਂ ਤੋਂ ਮੈਂ ਬਹੁਤ ਕੁਝ ਸਿੱਖਿਆ ਹੈ ਤੇ ਮੈਂ ਅੱਜ ਵੀ ਪੁਰਾਣੇ ਲੀਡਰਾਂ ਤੇ ਵਿਦਵਾਨਾਂ ਤੋਂ ਸਿੱਖ ਰਿਹਾ ਹਾਂ । ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦਾ ਸੋਮਾਂ ਬਹੁਤ ਹੀ ਘੱਟ ਹੁੰਦਾ ਹੈ, ਇਸ ਸਮੇਂ ’ਚ ਜਿਹੜੀਆਂ ਵੀ ਚੁਣੌਤੀਆਂ ਆਈਆਂ ਹਨ, ਉਨ੍ਹਾਂ ਨੂੰ ਪ੍ਰਮਾਤਮਾ ਦੀ ਕ੍ਰਿਪਾ ਨਾਲ ਦੂਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕਿਸੇ ਲੋਭ ਲਾਲਚ ਤੋਂ ਬਿਨਾਂ ਸਿੱਖ ਪੰਥ ਦੀ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾ ਰਿਹਾ ਹਾਂ।


author

Manoj

Content Editor

Related News