ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ਵੱਲੋਂ ਚੁੱਕੇ ਸਵਾਲਾਂ ’ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

Wednesday, May 04, 2022 - 05:30 PM (IST)

ਦਿੱਲੀ ਕਮੇਟੀ ਦੇ ਪ੍ਰਧਾਨ ਕਾਲਕਾ ਵੱਲੋਂ ਚੁੱਕੇ ਸਵਾਲਾਂ ’ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ(ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਉਠਾਏ ਗਏ ਸਵਾਲਾਂ ਉੱਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸ. ਕਾਲਕਾ ਰਾਜਸੀ ਬਿਆਨਬਾਜ਼ੀ ਕਰ ਰਹੇ ਹਨ, ਜਦਕਿ ਸੱਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕੱਲਾ ਦਿੱਲੀ ਹੀ ਨਹੀਂ ਸਗੋਂ ਦੇਸ਼ ਦੇ 13 ਸੂਬਿਆਂ ਵਿਚ ਸਿੱਖ ਮਿਸ਼ਨਾਂ ਰਾਹੀਂ ਧਰਮ ਪ੍ਰਚਾਰ ਦੇ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਮਿਸ਼ਨਾਂ ਵਿਚ ਤਾਇਨਾਤ ਪ੍ਰਚਾਰਕ ਜਥੇ ਸੂਬਿਆਂ ’ਚ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਧਰਮ ਪ੍ਰਚਾਰ ਦੇ ਪ੍ਰੋਗਰਾਮ ਉਲੀਕਦੇ ਹਨ ਅਤੇ ਇਸੇ ਤਹਿਤ ਹੀ ਦਿੱਲੀ ਵਿਚ ਵੀ ਕਾਰਜ ਜਾਰੀ ਹਨ। 

ਇਹ ਵੀ ਪੜ੍ਹੋ:  ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ

ਕੁਲਵਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਮਿਸ਼ਨ ਅੱਜ ਨਹੀਂ ਬਲਕਿ ਪਿਛਲੇ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ ਅਤੇ ਆਪਣੀ ਸਥਾਪਨਾ ਦੇ ਸਮੇਂ ਤੋਂ ਲੈ ਕੇ ਦਿੱਲੀ ਖੇਤਰ ਵਿਚ ਧਰਮ ਪ੍ਰਚਾਰ ਦੀ ਸਰਗਰਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਾਲਕਾ ਨੂੰ ਸਵਾਲ ਕੀਤਾ ਕਿ ਸਿੱਖੀ ਪ੍ਰਚਾਰ ਕਰਨਾ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨ ਕਰਵਾਉਣੇ ਕੋਈ ਗੁਨਾਹ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀ ਨੇ ਕਿਹਾ ਕਿ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਰਨਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ:  ਹਿੰਦੀ ਰਾਸ਼ਟਰ ਭਾਸ਼ਾ ਨਹੀਂ, ਦੇਸ਼ ਨੂੰ ਜੋੜਣ ਦਾ ਸਾਧਨ ਬਣ ਸਕਦੀ ਹੈ

ਕੁਲਵਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਵਿਖੇ ਲਾਲ ਕਿਲ੍ਹੇ ’ਤੇ ਕਰਵਾਏ ਗਏ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਸ਼ਾਮਲ ਨਾ ਹੋਣ ਸਬੰਧੀ ਰਮਦਾਸ ਨੇ ਕਿਹਾ ਕਿ ਉਸ ਦਿਨ ਸ੍ਰੀ ਅੰਮ੍ਰਿਤਸਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਉਲੀਕਿਆ ਗਿਆ ਸਮਾਗਮ ਕੀਤਾ ਜਾਣਾ ਸੀ, ਜਿਸ ਕਾਰਨ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਦਿੱਲੀ ਜਾਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਕਾਲਕਾ ਵੱਡੀ ਪੰਥਕ ਸੰਸਥਾ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਦੀ ਥਾਂ ਦਿੱਲੀ ’ਚ ਸਿੱਖੀ ਪ੍ਰਚਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀਆਂ ਗਤੀਵਿਧੀਆਂ ਵਿਚ ਸਹਿਯੋਗੀ ਬਣਨ।

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News