ਸਿੱਖ ਕੌਮ ਦਾ ਇਤਿਹਾਸਕ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੀ ਦਿੱਲੀ ਕਮੇਟੀ ਦਾ ਕਰੇ ਸਹਿਯੋਗ : ਕਾਲਕਾ, ਕਾਹਲੋਂ

Friday, Oct 10, 2025 - 10:27 PM (IST)

ਸਿੱਖ ਕੌਮ ਦਾ ਇਤਿਹਾਸਕ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੀ ਦਿੱਲੀ ਕਮੇਟੀ ਦਾ ਕਰੇ ਸਹਿਯੋਗ : ਕਾਲਕਾ, ਕਾਹਲੋਂ

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਦਿਹਾੜਾ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੱਤੀ - ਮੰਤਰੀ ਸੌਂਦ

ਅੰਮ੍ਰਿਤਸਰ ਵਿਚ ਵਫਦ ਦੀ ਮੁਲਾਕਾਤ ਦੌਰਾਨ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਐਡਵੋਕੇਟ ਧਾਮੀ ਨੂੰ ਇਹ ਦਿਹਾੜਾ ਰਲ-ਮਿਲ ਕੇ ਇਤਿਹਾਸਕ ਪੱਧਰ ’ਤੇ ਮਨਾਉਣ ਵਾਸਤੇ ਅਪੀਲ ਕੀਤੀ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਭ ਤੋਂ ਵੱਡੀ ਸੰਸਥਾ ਹੈ ਅਤੇ ਇਸ ਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਦੀ ਸ਼ਹਾਦਤ ਤੇ ਉਹਨਾਂ ਦਾ ਅੰਤਿਮ ਸੰਸਕਾਰ ਦਿੱਲੀ ਵਿਚ ਹੀ ਹੋਇਆ ਸੀ, ਜਿੱਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹਨ।

ਉਨ੍ਹਾਂ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ 23, 24 ਅਤੇ 25 ਨਵੰਬਰ ਨੂੰ ਲਾਲ ਕਿਲ੍ਹੇ ’ਤੇ ਵੱਡੇ ਸਮਾਗਮ ਹੋ ਰਹੇ ਹਨ ਜਿਸ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਵੱਧ-ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਆਪ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰੇਗੀ ਕਿ ਇਹਨਾਂ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਉਨ੍ਹਾਂ ਨੇ ਹੁਣ ਦੇ ਸਹਿਯੋਗ ਲਈ ਐਡਵੋਕੇਟ ਧਾਮੀ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ : ਕਦੋਂ ਬਹਾਲ ਹੋਵੇਗਾ ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ? ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News