ਸ਼੍ਰੋਮਣੀ ਕਮੇਟੀ ਦੀ ਵੱਡੀ ਪਹਿਲਕਦਮੀ, ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਚੁੱਕਿਆ ਇਹ ਕਦਮ

Monday, Aug 28, 2023 - 11:51 PM (IST)

ਸ਼੍ਰੋਮਣੀ ਕਮੇਟੀ ਦੀ ਵੱਡੀ ਪਹਿਲਕਦਮੀ, ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਚੁੱਕਿਆ ਇਹ ਕਦਮ

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਦਰਸ਼ਨ-ਇਸ਼ਨਾਨ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਹਿਲਕਦਮੀ ਕਰਦਿਆਂ 13 ਗਾਈਡ ਭਰਤੀ ਕੀਤੇ ਗਏ ਹਨ। ਇਹ ਸਾਰੇ ਗਾਈਡ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਤੇ ਦੇਖ-ਰੇਖ ਹੇਠ ਆਏ ਸੈਲਾਨੀਆਂ ਨੂੰ ਜਾਣਕਾਰੀ ਪ੍ਰਦਾਨ ਕਰਦੇ ਹਨ।

ਇਹ ਖ਼ਬਰ ਵੀ ਪੜ੍ਹੋ : GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ, 12 ਫਰਨਿਸ਼ਾਂ ਦੀ ਜਾਂਚ, 60 ਵਾਹਨ ਕੀਤੇ ਜ਼ਬਤ : ਹਰਪਾਲ ਚੀਮਾ

ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਸਾਰੇ ਹੀ ਪੋਸਟ ਗ੍ਰੈਜੂਏਟ (ਐੱਮ. ਏ.) ਨੌਜਵਾਨ ਹਨ। ਇਨ੍ਹਾਂ ’ਚੋਂ ਕੁਝ ਇਕ ਤਾਂ ਡਬਲ ਐੱਮ. ਏ. ਵੀ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਵਿਚ ਲਿਆ ਗਿਆ ਇਹ ਫੈਸਲਾ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਦੇਸ਼-ਵਿਦੇਸ਼ ਤੋਂ ਆਈ ਗ਼ੈਰ-ਸਿੱਖ ਸੰਗਤ ਨੂੰ ਹਿੰਦੀ ਵਿਚ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਦੇ ਨਾਲ-ਨਾਲ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਹਰ ਸਮੇਂ ਤਿੰਨ ਗਾਈਡ ਤਾਇਨਾਤ ਕੀਤੇ ਗਏ ਹਨ। ਇਹ ਗਾਈਡ ਗ਼ੈਰ-ਸਿੱਖ ਸ਼ਰਧਾਲੂਆਂ ਦੇ ਨਾਲ-ਨਾਲ ਵਿਦੇਸ਼ ਤੋਂ ਆਏ ਗ਼ੈਰ-ਭਾਰਤੀਆਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ।

 ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਉਤਾਰਿਆ ਮੌਤ ਦਾ ਘਾਟ

ਲੋੜ ਪੈਣ ’ਤੇ ਇਹ ਗਾਈਡ ਨਾਲ ਚੱਲ ਕੇ ਪਰਿਕਰਮਾ ਵਿਚਲੀਆਂ ਇਤਿਹਾਸਕ ਇਮਾਰਤਾਂ ਦੀ ਜਾਣਕਾਰੀ ਵੀ ਪ੍ਰਦਾਨ ਕਰਦੇ ਹਨ। ਸ੍ਰੀ ਦਰਬਾਰ ਸਾਹਿਬ ਤੇ ਸਿੱਖ ਧਰਮ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਹ ਗਾਈਡ ਹਿੰਦੀ ਤੇ ਅੰਗਰੇਜ਼ੀ ਦਾ ਮੁਫ਼ਤ ਲਿਟਰੇਚਰ ਵੀ ਦਿੰਦੇ ਹਨ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਸਰਾਂ ਸ੍ਰੀ ਗੁਰੂ ਰਾਮਦਾਸ ਅਤੇ ਘੰਟਾਘਰ ਬਾਹੀ ’ਤੇ ਸਹਾਇਤਾ ਕੇਂਦਰ ਵੀ ਬਣਾਏ ਗਏ ਹਨ। ਇਨ੍ਹਾਂ ਸਹਾਇਤਾ ਕੇਂਦਰਾਂ ਵਿਚ ਫਰਾਟੇਦਾਰ ਅੰਗਰੇਜ਼ੀ ਬੋਲ ਕੇ ਸ੍ਰੀ ਦਰਬਾਰ ਸਾਹਿਬ ਆਏ ਸ਼ਰਧਾਲੂਆਂ ਦੀ ਸੇਵਾ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਹੋਰ ਵੀ ਜਾਣਕਾਰੀ ਦਿੰਦਿਆਂ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਅੱਜ ਅਸੀਂ ਵੱਧ ਤੋਂ ਵੱਧ ਸੰਗਤ ਨੂੰ ਸਿੱਖ ਧਰਮ, ਸਿੱਖ ਇਤਿਹਾਸ ਤੇ ਸਿੱਖ ਸਿਧਾਂਤ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿਚ ਸਫ਼ਲ ਰਹੇ ਹਾਂ। 13 ਗਾਈਡਾਂ ਦੇ ਨਾਲ-ਨਾਲ ਸੂਚਨਾ ਕੇਂਦਰ ਵਿਚ ਤਾਇਨਾਤ 6 ਅਧਿਕਾਰੀ ਵੀ ਸੰਗਤ ਦੀ ਸੇਵਾ ਲਈ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਕਦੇ-ਕਦੇ ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਸਾਧਨਾਂ ਰਾਹੀਂ ਸਿੱਖ ਧਰਮ ਬਾਰੇ ਕੂੜ ਪ੍ਰਚਾਰ ਕੀਤਾ ਜਾਂਦਾ ਹੈ। ਅਸੀਂ ਉਸ ਮਿੱਥ ਨੂੰ ਵੀ ਤੋੜਨ ਵਿਚ ਸਫ਼ਲ ਹੋ ਰਹੇ ਹਾਂ।

 


author

Manoj

Content Editor

Related News