ਸ਼੍ਰੋਮਣੀ ਕਮੇਟੀ ਵੱਲੋਂ 24 ਸਤੰਬਰ ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ

09/22/2020 4:10:49 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ 24 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਨਿੰਨ ਸ਼ਰਧਾਲੂ ਭਾਈ ਲਾਲੋ ਜੀ ਕਿਰਤ ਦੇ ਪ੍ਰੇਰਿਕ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦਾ ਜਨਮ ਦਿਹਾੜਾ 24 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ 25 ਨੂੰ ਪੰਜਾਬ ਬੰਦ ਦੇ ਸਮਰਥਨ 'ਚ ਕਿਸਾਨਾਂ ਦਾ ਸਾਥ ਦੇਵੇਗਾ : ਢਿੱਲੋਂ

ਇਸ ਸਬੰਧ ਵਿਚ ਕੀਤਾ ਜਾਣ ਵਾਲਾ ਸਮਾਗਮ ਕੋਰੋਨਾ ਕਾਰਨ ਸੰਕੇਤਕ ਰੂਪ ਵਿਚ ਹੀ ਹੋਵੇਗਾ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜੇ ਮਨਾਏ ਜਾਂਦੇ ਹਨ। ਇਸੇ ਅਧੀਨ ਹੀ ਬੀਤੇ ਸਾਲ ਤੋਂ ਭਾਈ ਲਾਲੋ ਜੀ ਦੀ ਯਾਦ ਵਿਚ ਵੀ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਮੰਤਵ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਯਾਦ ਕਰਨਾ ਅਤੇ ਇਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਵੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਇਕ ਹੋਰ ਵੱਡਾ ਫ਼ੈਸਲਾ


Anuradha

Content Editor

Related News