ਸ਼੍ਰੋਮਣੀ ਕਮੇਟੀ ਕਾਮਨਵੈਲਥ ਖੇਡਾਂ ’ਚ ਮੈਡਲ ਲੈਣ ਵਾਲੇ ਗੁਰਸਿੱਖ ਖਿਡਾਰੀਆਂ ਦਾ ਕਰੇਗੀ ਸਨਮਾਨ : ਐਡਵੋਕੇਟ ਧਾਮੀ

08/06/2022 1:38:54 PM

ਫ਼ਤਿਹਗੜ੍ਹ ਸਾਹਿਬ (ਜਗਦੇਵ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਮਨਵੈਲਥ ਖੇਡਾਂ ’ਚ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ ਨਕਦ ਰਾਸ਼ੀ ਦੇ ਕੇ ਸਨਮਾਨ ਕਰਦੀ ਆਈ ਹੈ।

ਇਹ ਵੀ ਪੜ੍ਹੋ : 4.30 ਲੱਖ ਰੁਪਏ ਵਾਪਸ ਕਰਨ ਵਾਲੇ, ਪੀ.ਆਰ.ਟੀ.ਸੀ. ਦੇ ਕਰਮਚਾਰੀਆਂ ਦਾ CM ਭਗਵੰਤ ਮਾਨ ਨੇ ਕੀਤਾ ਸਨਮਾਨ

ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ’ਤੇ ਲਗਾਏ ਜਾਣ ਵਾਲੇ ਜੀ. ਐੱਸ. ਟੀ. ਨੂੰ ਨਾ ਲਾਏ ਜਾਣ ਦਾ ਵੀ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏ ਗਈ 11 ਮੈਂਬਰੀ ਕਮੇਟੀ ’ਚ ਕਈ ਵਿਵਾਦ ਪੈਦਾ ਹੋ ਗਏ ਸਨ ਪਰ ਹੁਣ ਸ਼੍ਰੋਮਣੀ ਕਮੇਟੀ ਅਗਲੇ ਦਿਨਾਂ ’ਚ ਰੋਸ ਪ੍ਰਦਰਸ਼ਨ ਕਰਨ ਲਈ ਪ੍ਰੋਗਰਾਮ ਉਲੀਕੇਗੀ ਤੇ 10 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ’ਚ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ, ਕਿਉਂਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਕੋਲ ਬਾਹਰ ਪਹੁੰਚ ਕਰਨ ਦੇ ਬਾਵਜੂਦ ਵੀ ਇਸ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ।

ਸਿੱਖ ਧਰਮ ’ਚ ਹੋ ਰਹੇ ਧਰਮ ਪਰਿਵਰਤਨ ਨੂੰ ਰਾਜਨੀਤਕ ਸਟੰਟ ਕਰਾਰ ਦਿੰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਿਸ ਪੱਧਰ ਤੇ ਧਰਮ ਪਰਿਵਰਤਨ ਹੋਣ ਦਾ ਰੌਲਾ ਪਾਇਆ ਜਾ ਰਿਹਾ ਹੈ ਇਹ ਪੂਰਨ ਤੌਰ ’ਤੇ ਰਾਜਨੀਤੀ ਤੋਂ ਪ੍ਰੇਰਿਤ ਹੈ।ਉਨ੍ਹਾਂ ਕਿਹਾ ਕਿ ਗੰਧਲੇ ਹੁੰਦੇ ਜਾ ਰਹੇ ਵਾਤਾਵਰਨ ਦੀ ਸੰਭਾਲ ਲਈ ਸ਼੍ਰੋਮਣੀ ਕਮੇਟੀ ਆਪਣੀਆਂ ਥਾਂਵਾਂ ’ਤੇ ਇਕ ਏਕੜ ਜਗ੍ਹਾ ’ਚ ਬਾਗ਼ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਬਿਜਲੀ ਦੀ ਗੁਣਵੱਤਾ ’ਚ ਸੁਧਾਰ ਲਈ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤ ​​ਕਰਨਾ ਜਾਰੀ ਰੱਖਿਆ ਜਾਵੇਗਾ : ਏ. ਵੇਨੂੰ ਪ੍ਰਸਾਦ

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਜਗਦੀਪ ਸਿੰਘ ਚੀਮਾ ਪ੍ਰਧਾਨ ਜ਼ਿਲਾ ਅਕਾਲੀ ਦਲ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ, ਨਰਿੰਦਰਜੀਤ ਸਿੰਘ ਭਵਾਨੀਗਡ਼੍ਹ ਮੀਤ ਮੈਨੇਜਰ, ਹਰਮਨਪ੍ਰੀਤ ਸਿੰਘ ਰਿਕਾਰਡ ਕੀਪਰ, ਅਮਰਜੀਤ ਸਿੰਘ ਹੈੱਡ, ਹਰਜੀਤ ਸਿੰਘ, ਬਾਬਾ ਦਵਿੰਦਰ ਸਿੰਘ ਸਾਬਕਾ ਗ੍ਰੰਥੀ, ਪੰਥਕ ਢਾਡੀ ਮਲਕੀਅਤ ਸਿੰਘ ਲੌਂਗੋਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।


Anuradha

Content Editor

Related News