ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ

Thursday, Mar 04, 2021 - 02:31 AM (IST)

ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ

ਅੰਮ੍ਰਿਤਸਰ, (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਫਦ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫਦ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਜਾਵੇਗਾ। ਇਸ ਤੋਂ ਇਲਾਵਾ ਖ਼ਾਸਕਰ ਗੰਗਾਨਗਰ ਖੇਤਰ ਦੇ ਸਿੱਖ ਮਸਲਿਆਂ ਨੂੰ ਤੁਰੰਤ ਧਿਆਨ ’ਚ ਲਿਆਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਜਲਦ ਸਮਾਂ ਦੇਣ ਦੀ ਅਪੀਲ ਕੀਤੀ।


author

Bharat Thapa

Content Editor

Related News