ਦਮਦਮੀ ਟਕਸਾਲ ਵੱਲੋਂ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਿਲੀਜ਼

Tuesday, Jul 25, 2023 - 09:43 PM (IST)

ਦਮਦਮੀ ਟਕਸਾਲ ਵੱਲੋਂ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰਿਲੀਜ਼

ਅੰਮ੍ਰਿਤਸਰ (ਸਰਬਜੀਤ) : ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੰਪੂਰਨ ਵਿਆਖਿਆ ਸਮੇਤ ਤਿਆਰ ਸ਼੍ਰੋਮਣੀ ਦਮਦਮੀ ਸਟੀਕ ਅੱਜ ਇੱਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਰੱਖੇ ਗਏ ਸ਼ੁਕਰਾਨਾ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੀਤ ਸਿੰਘ ਮੀਤ ਗ੍ਰੰਥੀ ਤਖਤ ਸ੍ਰੀ ਹਜ਼ੂਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਤਖਤ ਸ੍ਰੀ ਪਟਨਾ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਇੰਦਰਬੀਰ ਸਿੰਘ ਨਿੱਝਰ ਪ੍ਰਧਾਨ ਚੀਫ ਖਾਲਸਾ ਦੀਵਾਨ, ਮਹੰਤ ਗਿਆਨ ਦੇਵ ਸਿੰਘ ਨਿਰਮਲ ਪੰਚਾਇਤੀ ਅਖਾੜਾ ਹਰਿਦੁਆਰ, ਸੰਤ ਜੋਧ ਸਿੰਘ ਰਿਸ਼ੀਕੇਸ਼, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਆਦਿ ਸਿਰਮੌਰ ਪੰਥਕ ਸ਼ਖਸੀਅਤਾਂ ਵੱਲੋਂ ਸੰਗਤ ਅਰਪਣ ਕੀਤਾ ਗਿਆ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਇਕ ਹੋਰ ਗੁਰਦੁਆਰਾ ਸਾਹਿਬ ਅਣਗਹਿਲੀ ਕਾਰਨ ਹੋ ਰਿਹਾ ਢਹਿ-ਢੇਰੀ

ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਮੁੱਖ ਵਾਕ ਲੈਣ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਪੰਥ ਲਈ ਅੱਜ ਬਹੁਤ ਵੱਡਾ ਤੇ ਭਾਗਾਂ ਵਾਲਾ ਦਿਨ ਹੈ। ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ 14 ਸਾਲ ਦੀ ਸੇਵਾ ਨਿਭਾਉਂਦਿਆਂ ਇਸ ਸਟੀਕ ਨੂੰ ਸੰਪੂਰਨ ਕਰਦਿਆਂ ਅੱਜ ਸੰਗਤ ਨੂੰ ਅਰਪਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 6 ਸਾਲਾ ਬੱਚੀ ਦੀ ਮੌਤ ਤੋਂ ਬਾਅਦ ਮਾਪਿਆਂ ਨੇ ਹਸਪਤਾਲ ਮੂਹਰੇ ਕੀਤਾ ਰੋਸ ਪ੍ਰਦਰਸ਼ਨ, ਲਾਏ ਇਹ ਦੋਸ਼

ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਨੇ 1973 'ਚ ਸ੍ਰੀ ਹਰਮੰਦਿਰ ਸਾਹਿਬ ਵਿਖੇ ਅਰਦਾਸ ਕਰਦਿਆਂ ਇਸ ਸਟੀਕ ਨੂੰ ਲਿਖਣ ਦੀ ਆਰੰਭਤਾ ਕੀਤੀ ਸੀ ਤੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਵੱਲੋਂ ਇਸ ਸਟੀਕ ਦੀ ਪਹਿਲੀ ਪੋਥੀ ਸੰਪੂਰਨ ਕੀਤੇ ਜਾਣ ਤੋਂ ਬਾਅਦ ਮੰਜੀ ਸਾਹਿਬ ਦੀਵਾਨ ਹਾਲ ਤੋਂ ਰਿਲੀਜ਼ ਕੀਤਾ ਗਿਆ ਸੀ। ਉਨ੍ਹਾਂ ਅੱਜ ਇਸ ਸੰਪੂਰਨ ਸ਼੍ਰੋਮਣੀ ਦਮਦਮੀ ਸਟੀਕ ਨੂੰ ਰਿਲੀਜ਼ ਕੀਤੇ ਜਾਣ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਨਿਭਾਈ ਗਈ ਵੱਡਮੁੱਲੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਰਜ ਕਰਨੇ ਬਹੁਤ ਔਖੇ ਹਨ ਪਰ ਅਕਾਲ ਪੁਰਖ ਨੇ ਅਪਾਰ ਕ੍ਰਿਪਾ ਕਰਦਿਆਂ ਦਮਦਮੀ ਟਕਸਾਲ ਮੁਖੀ ਤੋਂ ਇਹ ਸੇਵਾ ਪੂਰੀ ਕਰਵਾਈ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਟੀਕ ਨੂੰ ਜ਼ਰੂਰ ਪੜ੍ਹਨ ਤੇ ਗੁਰਬਾਣੀ ਦਾ ਲਾਹਾ ਲੈਣ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News