ਭਾਈ ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Friday, Oct 18, 2019 - 04:11 PM (IST)

ਸੁਲਤਾਨਪੁਰ ਲੋਧੀ (ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਦੁਪਹਿਰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਤੇ ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ।
ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਤਿਆਰ ਕਰਵਾਏ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਕਰਨ ਪੁੱਜੇ ਸਨ । ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵੀ ਸਨ ।