SGPC ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਿਲੀ ਮਾਨਤਾ

01/27/2021 12:16:26 PM

ਜਲੰਧਰ/ਅੰਮਿ੍ਰਤਸਰ- ਹਾਕੀ ਇੰਡੀਆ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਮਾਨਤਾ ਦਿੱਤੀ ਗਈ ਹੈ। ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ। ਮਾਨਤਾ ਮਿਲਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਹਾਕੀ ਅਕੈਡਮੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਕਾਮਯਾਬੀ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਇਸ ਨੂੰ ਹਾਕੀ ਇੰਡੀਆਂ ਵੱਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਸਿੱਧਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਸਕੇਗੀ। ਇਸ ਦੇ ਇਲਾਵਾ ਬੀਬੀ ਜਗੀਰ ਕੌਰ ਨੇ ਇੰਟਰਨੈਸ਼ਨਲ ਹਾਕੀ ਫੈੱਡਰੇਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਬਤਰਾ, ਹਾਕੀ ਇੰਡੀਆ ਦੇ ਸਕੱਤਰ ਸ. ਰਾਜਿੰਦਰ ਸਿੰਘ ਅਤੇ ਕਮਾਡਰ ਆਰ. ਕੇ. ਸ਼੍ਰੀਵਾਸਤਵਾ ਦਾ ਧੰਨਵਾਦ ਕੀਤਾ। 


shivani attri

Content Editor

Related News