ਸਿੱਖੀ ਨੂੰ ਪ੍ਰਫੁੱਲਿਤ ਕਰਨ ''ਚ ਭਾਈ ਲੌਂਗੋਵਾਲ ਕੋਈ ਕਸਰ ਨਹੀਂ ਛੱਡਣਗ

Thursday, Nov 30, 2017 - 06:55 AM (IST)

ਸਿੱਖੀ ਨੂੰ ਪ੍ਰਫੁੱਲਿਤ ਕਰਨ ''ਚ ਭਾਈ ਲੌਂਗੋਵਾਲ ਕੋਈ ਕਸਰ ਨਹੀਂ ਛੱਡਣਗ

ਅੰਮ੍ਰਿਤਸਰ (ਹੈਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਿੱਖੀ ਨੂੰ ਪ੍ਰਫੁੱਲਿਤ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਥੇਦਾਰ ਰਵੇਲ ਸਿੰਘ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਨੇ ਇਥੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ।  ਉਨ੍ਹਾਂ ਲੌਂਗੋਵਾਲ ਨੂੰ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਕਾਲੀ ਲੀਡਰਸ਼ਿਪ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਬਣਾ ਕੇ ਪਾਰਟੀ ਦੇ ਕੁਰਬਾਨੀ ਵਾਲੇ ਵਰਕਰਾਂ ਦੀ ਕਦਰ ਕੀਤੀ ਹੈ। ਜਥੇਦਾਰ ਰਵੇਲ ਸਿੰਘ ਨੇ ਇਹ ਵੀ ਕਿਹਾ ਕਿ ਲੌਂਗੋਵਾਲ ਇਕ ਬੇਦਾਗ ਤੇ ਪੰਥਕ ਸੋਚ ਵਾਲੇ ਟਕਸਾਲੀ ਆਗੂ ਹਨ ਤੇ ਉਨ੍ਹਾਂ ਦੀ ਪ੍ਰਧਾਨ ਵਜੋਂ ਚੋਣ ਕਰ ਕੇ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਨੇ ਪਾਰਟੀ ਦੇ ਪੁਰਾਣੇ ਵਰਕਰਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕੀਤੀ ਹੈ।


Related News