SGPC ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ’ਤੇ ਆਰ . ਪੀ . ਸਿੰਘ ਨੇ ਚੁੱਕੇ ਸਵਾਲ
Saturday, Apr 03, 2021 - 11:17 AM (IST)
ਜਲੰਧਰ (ਨਰੇਸ਼) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਬਜਟ ਸੈਸ਼ਨ ਦੌਰਾਨ ਜਨਰਲ ਹਾਊਸ ਵਿਚ ਰਾਸ਼ਟਰੀ ਸਵੈਮ ਸੇਵਕ ਸੰਘ ਖ਼ਿਲਾਫ਼ ਪ੍ਰਸਤਾਵ ਪਾਸ ਕੀਤੇ ਜਾਣ ਤੋਂ ਬਾਅਦ ਭਾਜਪਾ ਅਤੇ ਐੱਸ. ਜੀ. ਪੀ. ਸੀ. ਵਿਚਕਾਰ ਸ਼ੁਰੂ ਹੋਈ ਸ਼ਬਦੀ ਜੰਗ ਸ਼ੁੱਕਰਵਾਰ ਵੀ ਜਾਰੀ ਰਹੀ। ਪ੍ਰਸਤਾਵ ਦੇ 2 ਦਿਨ ਬਾਅਦ ਹੀ ਸੋਸ਼ਲ ਮੀਡੀਆ ’ਤੇ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਇਕ ਪੁਰਾਣਾ ਵੀਡੀਓ ਵਾਇਰਲ ਹੋ ਗਿਆ ਹੈ, ਜਿਸ ਵਿਚ ਲੌਂਗੋਵਾਲ ਈਸਾਈ ਭਾਈਚਾਰੇ ਵੱਲੋਂ ਆਯੋਜਿਤ ਇਕ ਧਾਰਮਿਕ ਪ੍ਰੋਗਰਾਮ ਵਿਚ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : 10 ਦਿਨ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਇਹ ਵੀਡੀਓ ਟਵੀਟ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ’ਤੇ ਸਿੱਧਾ ਹਮਲਾ ਬੋਲ ਦਿੱਤਾ। ਆਰ. ਪੀ. ਸਿੰਘ ਨੇ ਕਿਹਾ ਕਿ ਇਹ ਵੀਡੀਓ ਕਾਫ਼ੀ ਸਮਾਂ ਪਹਿਲਾਂ ਜਨਤਕ ਹੋ ਚੁੱਕਾ ਸੀ ਪਰ ਵੀਡੀਓ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਸੁਖਬੀਰ ਬਾਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਐੱਸ. ਜੀ. ਪੀ. ਸੀ. ਦਾ ਪ੍ਰਧਾਨ ਬਣਾਇਆ ਅਤੇ ਐੱਸ. ਜੀ. ਪੀ. ਸੀ. ਨੇ ਕਦੇ ਵੀ ਪੰਜਾਬ ਵਿੱਚ ਧਰਮ ਤਬਦੀਲੀ ਦੇ ਕੰਮ ’ਚ ਜੁਟੇ ਈਸਾਈ ਮਿਸ਼ਨਰੀਆਂ ਖ਼ਿਲਾਫ਼ ਆਵਾਜ਼ ਨਹੀਂ ਚੁੱਕੀ ਪਰ ਹੁਣ ਐੱਸ. ਜੀ. ਪੀ. ਸੀ. ਹਿੰਦੂ ਰਾਸ਼ਟਰ ਦਾ ਹਊਆ ਖੜ੍ਹਾ ਕਰਕੇ ਆਰ. ਐੱਸ. ਐੱਸ. ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ।
ਇਹ ਵੀ ਪੜ੍ਹੋ : ਜਲੰਧਰ: ਸ਼ੱਕੀ ਹਾਲਾਤ ’ਚ ਰਿਟਾਇਰਡ ਸਬ ਇੰਸਪੈਕਟਰ ਦੇ ਪੁੱਤਰ ਦੀ ਮੌਤ, ਅਲਮਾਰੀ ਨਾਲ ਲਟਕਦੀ ਮਿਲੀ ਲਾਸ਼
ਅਗਲੇ ਟਵੀਟ ਵਿਚ ਆਰ . ਪੀ. ਸਿੰਘ ਨੇ ਪੰਜਾਬ ਦੀਆਂ ਅਖ਼ਬਾਰਾਂ ਵਿਚ ਗੁਡ ਫਰਾਈਡੇ ਸਬੰਧੀ ਛਪੇ ਸਰਕਾਰੀ ਇਸ਼ਤਿਹਾਰ ਨੂੰ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਇਕਲੌਤਾ ਰਾਜ ਹੈ, ਜਿੱਥੇ ਅਖ਼ਬਾਰਾਂ ਵਿਚ ਗੁਡ ਫਰਾਈਡੇ ਦੇ ਇਸ਼ਤਿਹਾਰ ਛਾਪੇ ਜਾ ਰਹੇ ਹਨ ਅਤੇ ਇਸ ਦਾ ਕਾਰਨ ਗੁਰਦਾਸਪੁਰ ਖੇਤਰ ਵਿਚ ਈਸਾਈ ਵੋਟਰਾਂ ਨੂੰ ਖੁਸ਼ ਕਰਨਾ ਹੈ ਪਰ ਐੱਸ. ਜੀ. ਪੀ. ਸੀ. ਨੇ ਮਾਝਾ ਖੇਤਰ ਵਿਚ ਹੋ ਰਹੀ ਧਰਮ ਤਬਦੀਲੀ ’ਤੇ ਚੁੱਪ ਵੱਟੀ ਹੋਈ ਹੈ।
2 ਦਿਨ ਪਹਿਲਾਂ ਹੀ ਐੱਸ. ਜੀ. ਪੀ. ਸੀ. ਦੇ ਜਨਰਲ ਹਾਊਸ ਵਿਚ ਇਕ ਪ੍ਰਸਤਾਵ ਪਾਸ ਕਰਕੇ ਆਰ. ਐੱਸ. ਐੱਸ. ਦੀ ਨਿੰਦਾ ਕੀਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਆਰ. ਐੱਸ. ਐੱਸ. ਘੱਟਗਿਣਤੀਆਂ ਦੇ ਮਾਮਲੇ ਵਿਚ ਦਖਲਅੰਦਾਜ਼ੀ ਕਰ ਰਹੀ ਹੈ। ਇਸ ਦੇ ਜਵਾਬ ’ਚ ਆਰ. ਪੀ. ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਉਹ ਪੰਜਾਬ ਵਿਚ ਇਕ ਵੀ ਅਜਿਹਾ ਮਾਮਲਾ ਸਾਬਤ ਨਹੀਂ ਕਰ ਸਕਦੀ, ਜਿਸ ਵਿਚ ਹਿੰਦੂਆਂ ਨੇ ਸਿੱਖਾਂ ਦੀ ਧਰਮ ਤਬਦੀਲੀ ਦੀ ਕੋਸ਼ਿਸ਼ ਕੀਤੀ ਹੋਵੇ।
ਇਹ ਵੀ ਪੜ੍ਹੋ : ਦੁਬਈ 'ਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਿਲੇ ਹੁਕਮ ਤੋਂ ਦੁਖੀ ਮਾਪਿਆਂ ਨੇ ਕੇਂਦਰੀ ਮੰਤਰੀ ਨੂੰ ਕੀਤੀ ਫਰਿਆਦ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ