13 ਨਵੰਬਰ ਨੂੰ ਹੋਵੇਗੀ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ
Thursday, Oct 18, 2018 - 06:44 PM (IST)

ਸੁਲਤਾਨਪੁਰ ਲੋਧੀ,(ਸੁਰਿੰਦਰ ਸਿੰਘ ਸੋਢੀ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਡਜੈਕਟਿਵ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਮੀਟਿੰਗ 'ਚ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਏ ਜਾਣ ਦੀਆਂ ਅਟਕਲਾਂ ਨੂੰ ਵਿਰਾਮ ਲਗਾਉਂਦੇ ਹੋਏ ਪ੍ਰਧਾਨ ਨੇ 13 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਆਮ ਇਜਲਾਸ ਸੱਦਣ ਦਾ ਐਲਾਨ ਕੀਤਾ ਹੈ । ਜਿਸ 'ਚ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਤੇ 11 ਐਡਜੈਕਟਿਵ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ । ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਮੋਦੀਖਾਨੇ ਦੀ ਕਾਰ ਕਰਦੇ ਹੋਏ ਤੇਰਾ-ਤੇਰਾ ਦਾ ਹੋਕਾ ਦਿੱਤਾ, ਜਿਸ ਕਰਕੇ ਹੀ 13 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਜਨਰਲ ਇਜਲਾਸ ਬੁਲਾਇਆ ਗਿਆ ਹੈ । ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹਟਾਉਣ ਸੰਬੰਧੀ ਮੀਟਿੰਗ ਵਿੱਚ ਕੋਈ ਗੱਲ ਨਹੀ ਹੋਈ ਹੈ।