ਸ਼ਿਵ ਸੈਨਾ ਪੰਜਾਬ ਵਲੋਂ ਕਿਸਾਨਾਂ ਵੱਲੋ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ
Monday, Dec 07, 2020 - 09:10 PM (IST)
ਖੰਨਾ (ਕਮਲ) : ਸ਼ਿਵ ਸੈਨਾ ਪੰਜਾਬ ਦੀ ਇਕ ਅਹਿਮ ਮੀਟਿੰਗ ਕੌਮੀ ਪ੍ਰਧਾਨ ਸੰਜੀਵ ਘਲੋਨੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਗਏ 8 ਦਸੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸੰਜੀਵ ਘਨੋਲੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਕਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
ਉਨ੍ਹਾਂ ਸ਼ਹਿਰਵਾਸੀਆਂ ਨੂੰ ਕਿਸਾਨਾਂ ਦੇ ਹੱਕ ਵਿਚ ਸ਼ਹਿਰ ਬੰਦ ਰੱਖਣ ਦੀ ਅਪੀਲ ਕੀਤੀ ਤਾਂ ਜੋ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਬੱਲ ਮਿਲੇ ਅਤੇ ਕੇਂਦਰ ਸਰਕਾਰ ਦੀਆਂ ਅੱਖਾਂ ਖੁੱਲ੍ਹ ਸਕਣ। ਇਸ ਮੌਕੇ ਕੌਮੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ, ਲਲਿਤ ਸ਼ਰਮਾ ਸਮੇਤ ਹੋਰ ਸ਼ਿਵ ਸੈਨਾ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ 'ਤੇ ਕੈਪਟਨ ਦੇ ਮੰਤਰੀ ਦਾ ਵੱਡਾ ਬਿਆਨ