ਸ਼ਿਵ ਸੈਨਾ ਆਗੂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮਹੱਤਿਆ

Tuesday, Oct 12, 2021 - 05:58 PM (IST)

ਸ਼ਿਵ ਸੈਨਾ ਆਗੂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਆਤਮਹੱਤਿਆ

ਗੁਰਦਾਸਪੁਰ (ਹੇਮੰਤ) : ਸ਼ਿਵ ਸੈਨਾ ਨੇਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਓਂਕਾਰ ਸਿੰਘ ਨੇ ਦੱਸਿਆ ਦੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੀ ਰਾਮ ਸ਼ਰਨਮ ਕਲੋਨੀ ਵਿਚ ਰਹਿਣ ਵਾਲੇ ਸ਼ਿਵ ਸੈਨਾ ਨੇਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ ਗਈ ਹੈ। ਉਨ੍ਹਾ ਨੇ ਦੱਸਿਆ ਦੀ ਮ੍ਰਿਤਕ ਦੀ ਪਹਿਚਾਣ ਕਸ਼ਮੀਰ ਬੱਬੂ ਦੇ ਤੌਰ ’ਤੇ ਹੋਈ ਹੈ ।

ਉਨ੍ਹਾਂ ਦੱਸਿਆ ਦੀ ਮ੍ਰਿਤਕ ਦੇ ਪਰਿਵਾਰ ਵੱਲੋਂ ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਿਸਦੇ ਚੱਲਦੇ ਪੁਲਸ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।


author

Gurminder Singh

Content Editor

Related News