ਸ਼ਿਵ ਸੈਨਾ ਵਾਲੇ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਲੱਗੀ ਗੋਲੀ

Wednesday, Mar 25, 2026 - 09:31 PM (IST)

ਸ਼ਿਵ ਸੈਨਾ ਵਾਲੇ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਲੱਗੀ ਗੋਲੀ

ਖਰੜ,  (ਅਮਰਦੀਪ) : ਖਰੜ ਦੇ ਵਡਾਲਾ ਰੋਡ ਸਥਿਤ ਗੁੱਲ ਮੋਹਰ ਸਿਟੀ 'ਚ ਇੱਕ ਕਮਾਂਡੋ ਪੁਲਸ ਮੁਲਾਜ਼ਮ ਦੇ ਸ਼ੱਕੀ ਹਾਲਤ 'ਚ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਜੋ ਕਿ ਪੰਜਾਬ ਪੁਲਸ 'ਚ ਕਮਾਂਡੋ ਡਿਊਟੀ ‘ਤੇ ਤਾਇਨਾਤ ਹੈ ਤੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਕੁਮਾਰ ਦਾ ਗੰਨਮੈਨ ਵੀ ਹੈ। ਨਿਸ਼ਾਂਤ ਸ਼ਰਮਾ ਦੇ ਘਰ ਦੀ ਤੀਜੀ ਮੰਜ਼ਿਲ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਵਿੱਚ ਦਾਖਲ ਕਰਵਾਇਆ ਗਿਆ।
 ਡਾਕਟਰਾਂ ਵੱਲੋਂ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਅੱਗੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਮੌਕੇ ਸਿਵਲ ਹਸਪਤਾਲ ਖਰੜ ਪਹੁੰਚੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਹ ਮੰਦਰ ਤੋਂ ਪੂਜਾ ਕਰ ਕੇ ਵਾਪਸ ਘਰ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਘਟਨਾ ਬਾਰੇ ਸੂਚਨਾ ਮਿਲੀ। ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਗੋਲੀ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਅਤੇ ਇਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਤੇ ਅਸਲੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਐੱਸਐੱਚਓ ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਫੱਟੜ ਕਮਾਂਡੋ ਦੇ ਬਿਆਨਾਂ ਤੋਂ ਬਾਅਦ ਹੀ ਅਸਲ ਮਾਮਲੇ ਦੀ ਜਾਣਕਾਰੀ ਮਿਲ ਸਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News