ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਬੱਸ ’ਤੇ ਹਮਲਾ, ਚਲਾਈਆਂ ਗੋਲ਼ੀਆਂ

Saturday, Apr 10, 2021 - 06:18 PM (IST)

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਬੱਸ ’ਤੇ ਹਮਲਾ, ਚਲਾਈਆਂ ਗੋਲ਼ੀਆਂ

ਅੰਮ੍ਰਿਤਸਰ (ਰਾਕੇਸ਼, ਸੰਜੀਵ ਆਨੰਦ) : ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੀ ਬੱਸ ’ਤੇ ਬੀਤੀ ਸ਼ਾਮ ਗੋਲਡਨ ਗੇਟ ਨੇੜੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਉਕਤ ਹਮਲਾਵਰਾਂ ਵਲੋਂ ਗੋਲ਼ੀਆਂ ਵੀ ਚਲਾਈਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੀ ਬੱਸ ਨਾਲ ਇਕ ਕਾਰ ਦੀ ਟੱਕਰ ਹੋ ਗਈ ਸੀ, ਇਸ ਤੋਂ ਬਾਅਦ ਕਾਰ ਸਵਾਰਾਂ ਨੇ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬਸ ਜਦੋਂ ਗੋਲਡਨ ਗੇਟ ਨੇੜੇ ਪੁੱਜੇ ਤਾਂ ਪਹਿਲਾਂ ਉਕਤ ਨੌਜਵਾਨਾਂ ਨੇ ਬਸ ’ਤੇ ਪਥਰਾਅ ਕੀਤਾ ਅਤੇ ਫਿਰ ਦੋ ਹਵਾਈ ਫਾਇਰ ਵੀ ਕੀਤੇ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ

ਇਸ ਸੰਬੰਧੀ ਸੁਧੀਰ ਸੂਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਬੱਸ ਜਦੋਂ ਸਵਾਰੀਆਂ ਲੈ ਕੇ ਜੰਮੂ ਜਾ ਰਹੀ ਸੀ ਤਾਂ ਕ੍ਰਿਸਟਲ ਚੌਕ ਕੋਲ ਇਕ ਕਾਰ ਦੀ ਬੱਸ ਨਾਲ ਮਾਮੂਲੀ ਟੱਕਰ ਹੋ ਗਈ। ਉਨ੍ਹਾਂ ਨੇ ਮੌਕੇ ’ਤੇ ਪੁੱਜ ਕੇ ਕਾਰ ਦੀ ਸਵੇਰੇ ਮੁਰੰਮਤ ਕਰਵਾਉਣ ਦਾ ਭਰੋਸਾ ਦਿੱਤਾ। ਇਸ ਉਪਰੰਤ ਬੱਸ ਜਦੋਂ ਗੋਲਡਨ ਗੇਟ ਨੇੜੇ ਪੁੱਜੀ ਤਾਂ ਕਾਰ ਸਵਾਰਾਂ ਨੇ ਬੱਸ ’ਤੇ ਪਥਰਾਅ ਕਰ ਦਿੱਤਾ। ਉਹ ਵੀ ਬੱਸ ਦੇ ਪਿੱਛੇ ਪਿੱਛੇ ਕਾਰ ਉਤੇ ਆ ਰਹੇ ਸਨ।

ਇਹ ਵੀ ਪੜ੍ਹੋ : 33 ਲੱਖ ਲਗਾ ਕੇ ਕੈਨੇਡਾ ਭੇਜੀ ਪਤਨੀ ਨੇ ਚਾੜ੍ਹਿਆ ਚੰਨ, ਪਿੱਛੋਂ ਪਤੀ ਦੇ ਉੱਡੇ ਹੋਸ਼

ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਨੇ ਦੋ ਫਾਇਰ ਵੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਪਥਰਾਅ ਵਿਚ ਬੱਸ ਦੇ ਸ਼ੀਸ਼ੇ ਟੁੱਟ ਗਏ ਅਤੇ ਕੁਝ ਸਵਾਰੀਆਂ ਜ਼ਖ਼ਮੀ ਵੀ ਹੋ ਗਈਆਂ। ਕਾਰ ਵਿਚ ਚਾਰ ਵਿਅਕਤੀ ਸਵਾਰ ਸਨ। ਨਿਊ ਅੰਮ੍ਰਿਤਸਰ ਪੁਲਸ ਚੌਕੀ ਦੇ ਇੰਚਾਰਜ ਸ਼ਿਵ ਕੁਮਾਰ ਨੇ ਦੱਸਿਆ ਕਿ ਇਸ ਸੰਬੰਧ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਚੌਥੇ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਖਾਤੇ ’ਚ ਫਸਲ ਦੀ ਸਿੱਧੀ ਅਦਾਇਗੀ ’ਤੇ ਭੜਕੇ ਨਵਜੋਤ ਸਿੱਧੂ ਨੇ ਆਖ ਦਿੱਤੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News