''ਸ਼ਿਵ ਸੈਨਾ'' ਵਲੋਂ ਖਾਲਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ

06/06/2019 2:43:01 PM

ਲੁਧਿਆਣਾ (ਨਰਿੰਦਰ) : ਜਿੱਥੇ ਪੂਰੇ ਪੰਜਾਬ 'ਚ ਵੀਰਵਾਰ ਨੂੰ 'ਸਾਕਾ ਨੀਲਾ ਤਾਰਾ' ਦੀ ਬਰਸੀ ਮੌਕੇ ਭਿੰਡਰਾਂਵਾਲਾ ਤੇ ਉਸ ਦੇ ਸਮਰਥਕਾਂ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਲੁਧਿਆਣਾ 'ਚ ਸ਼ਿਵ ਸੈਨਾ ਵਲੋਂ ਇਸ ਦਿਨ ਨੂੰ 'ਸ਼ੋਰਿਆ ਦਿਵਸ' ਦੇ ਰੂਪ 'ਚ ਮਨਾਇਆ ਗਿਆ। ਇਸ ਮੌਕੇ ਸ਼ਿਵ ਸੈਨਾ ਵਰਕਰਾਂ ਵਲੋਂ ਜੰਮ ਕੇ ਅੱਤਵਾਦ ਅਤੇ ਖਾਲਿਸਤਾਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਨਾਲ ਹੀ ਇੰਦਰਾ ਗਾਂਧੀ, ਬੇਅੰਤ ਸਿੰਘ ਅਤੇ ਕੇ. ਪੀ. ਐੱਸ. ਦੀ ਆਤਮਾ ਦੀ ਸ਼ਾਂਤੀ ਲਈ ਇਕ ਹਵਨ ਯੱਗ ਵੀ ਕਰਵਾਇਆ ਗਿਆ।

ਹਾਲਾਤ ਨੂੰ ਮੁੱਖ ਰੱਖਦਿਆਂ ਪੁਲਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ। ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਨੇ ਕਿਹਾ ਕਿ  ਵਿਦੇਸ਼ਾਂ 'ਚ ਬੈਠੇ ਕੁਝ ਲੋਕਾਂ ਵਲੋਂ ਪੰਜਾਬ 'ਚ ਆਪਸੀ ਭਾਈਚਾਰਕ ਸਾਂਝ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬ ਦੇ ਲੋਕ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਾਲੇ ਦੌਰ ਦੌਰਾਨ ਭਾਵੇਂ ਉਹ ਹਿੰਦੂ ਹੋਣ ਜਾਂ ਫਿਰ ਸਿੱਖ ਨੌਜਵਾਨ, ਸਭ ਦਾ ਹੀ ਨੁਕਸਾਨ ਹੋਇਆ ਹੈ, ਇਸ ਲਈ ਹੁਣ ਸਭ ਨੂੰ ਪੰਜਾਬ ਦੇ ਅਮਨ-ਸ਼ਾਂਤ ਬਰਕਰਾਰ ਰੱਖਣ ਦੇ ਉਪਰਾਲੇ ਕਰਨੇ ਚਾਹੀਦੇ ਹਨ।

Babita

This news is Content Editor Babita