ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਐੱਸ. ਐੱਸ. ਪੀ. ਦਫਤਰ ਦਾ ਕੀਤਾ ਜਾਵੇਗਾ ਘਿਰਾਓ : ਸ਼ਿਵ ਸੈਨਾ

Saturday, Sep 09, 2017 - 02:09 AM (IST)

ਬਟਾਲਾ(ਬੇਰੀ)-ਅੱਜ ਸ਼ਿਵ ਸੈਨਾ ਹਿੰਦੋਸਤਾਨ ਦਾ ਇਕ ਵਫਦ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੂੰ ਉਨ੍ਹਾਂ ਦੇ ਦਫਤਰ ਵਿਚ ਸ਼ਿਵ ਸੈਨਾ ਹਿੰਦੋਸਤਾਨ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਹਨੀ ਮਹਾਜਨ ਦੀ ਪ੍ਰਧਾਨਗੀ ਵਿਚ ਮਿਲਿਆ। ਵਫਦ ਵਿਚ ਹਨੀ ਮਹਾਜਨ ਨਾਲ ਸੰਗਠਨ ਮੰਤਰੀ ਪੰਜਾਬ ਰਾਜਾ ਵਾਲੀਆ, ਓਮ ਪ੍ਰਕਾਸ਼ ਸ਼ਰਮਾ, ਵਿਜੇ ਪ੍ਰਭਾਕਰ, ਚੇਤਨ ਕੱਕੜ, ਰਾਹੁਲ ਖੋਸਲਾ, ਰਮਨ ਭੱਲਾ ਤੇ ਦੀਪਾਂਸ਼ੂ ਸੱਭਰਵਾਲ ਸ਼ਾਮਲ ਸਨ। ਇਸ ਮੌਕੇ ਹਨੀ ਮਹਾਜਨ ਨੇ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਨੂੰ ਕਰੀਬ 3 ਦਿਨ ਪਹਿਲਾਂ ਬਟਾਲਾ ਵਿਚ ਲੜਕੀ ਨਾਲ ਛੇੜ-ਛਾੜ ਦੇ ਮਾਮਲੇ 'ਚ 2 ਨੌਜਵਾਨਾਂ ਦੀ ਜੋ ਲੋਕਾਂ ਵੱਲੋਂ ਮਾਰ-ਕੁਟਾਈ ਕੀਤੀ ਗਈ ਹੈ, ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਇਹ ਸਰਾਸਰ ਕਾਨੂੰਨ ਨੂੰ ਆਪਣੇ ਹੱਥ ਵਿਚ ਸਬੰਧਿਤ ਲੋਕਾਂ ਵੱਲੋਂ ਲਿਆ ਗਿਆ ਹੈ। ਇਸ ਲਈ ਸਾਡੀ ਮੰਗ ਹੈ ਕਿ ਉਕਤ ਮਾਮਲੇ ਦੀ ਬਣਦੀ ਜਾਂਚ-ਪੜਤਾਲ ਕੀਤੀ ਜਾਵੇ ਅਤੇ ਸਬੰਧਿਤ ਲੋਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਫਦ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਨ ਤੋਂ ਬਾਅਦ ਐੱਸ. ਐੱਸ. ਪੀ. ਘੁੰਮਣ ਨੇ ਭਰੋਸਾ ਦਿੱਤਾ ਕਿ ਉਕਤ ਛੇੜ-ਛਾੜ ਮਾਮਲੇ ਦੀ ਉਹ ਪੂਰੀ ਡੂੰਘਾਈ ਨਾਲ ਜਾਂਚ ਕਰਵਾਉਣਗੇ ਅਤੇ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ਼ਿਵ ਸੈਨਾ ਹਿੰਦੋਸਤਾਨ ਦੇ ਉਕਤ ਆਗੂਆਂ ਨੇ ਕਿਹਾ ਕਿ ਜੇਕਰ ਇਕ ਹਫਤੇ ਦੇ ਅੰਦਰ ਲੜਕਿਆਂ ਦੀ ਮਾਰ-ਕੁਟਾਈ ਕਰਨ ਵਾਲੇ ਸਬੰਧਿਤ ਲੋਕਾਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਠੀਕ ਇਕ ਹਫਤੇ ਬਾਅਦ ਐੱਸ. ਐੱਸ. ਪੀ. ਦਫਤਰ ਦਾ ਘਿਰਾਓ ਕਰਨਗੇ, ਜਿਸ ਦੀ ਜ਼ਿੰਮੇਵਾਰੀ ਜ਼ਿਲਾ ਪੁਲਸ ਪ੍ਰਸ਼ਾਸਨ ਦੀ ਹੋਵੇਗੀ।


Related News