ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪਟਿਆਲਾ ਪੁਲਸ ਨੇ ਕੀਤਾ ਨਜ਼ਰਬੰਦ
Monday, Jun 07, 2021 - 10:14 AM (IST)
ਪਟਿਆਲਾ (ਜੋਸਨ) : ਸ਼ਿਵ ਸੈਨਾ ਦੇ ਦਫ਼ਤਰ ’ਚ ਸ਼ਿਵ ਸੈਨਿਕਾਂ ਵੱਲੋਂ ਪੰਜਾਬ ’ਚ ਸ਼ਹੀਦ ਹੋਏ 35 ਹਜ਼ਾਰ ਹਿੰਦੂ ਅਤੇ ਪੈਰਾ-ਮਿਲਟਰੀ ਫੋਰਸ ਦੀ ਯਾਦ ’ਚ ਰੱਖੇ ਗਏ ਸ਼ਰਧਾਂਜਲੀ ਸਮਾਰੋਹ ਨੂੰ ਪਟਿਆਲਾ ਪੁਲਸ ਵੱਲੋਂ ਨਾ ਹੋਣ ਦਿੱਤਾ ਗਿਆ। ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂਆਂ ਨੂੰ ਪਟਿਆਲਾ ਪੁਲਸ ਨੇ ਦਫ਼ਤਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ। ਇਸ ਸਬੰਧੀ ਸੰਗਠਨ ਮੰਤਰੀ ਪ੍ਰਵੀਨ ਬਲਜੋਤ ਨੇ ਆਖਿਆ ਕਿ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਹਰ ਸਾਲ ਹਵਨ ਕਰ ਕੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂੰ ਕਰਵਾਉਣ ਲਈ ਹਰ ਸਾਲ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ ਪਰ ਪਟਿਆਲਾ ਪੁਲਸ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਦਾ ਮੌਕਾ ਨਹੀਂ ਦਿੱਤਾ ਅਤੇ ਸਾਰੇ ਸ਼ਿਵ ਸੈਨਿਕਾਂ ਨੂੰ ਦਫ਼ਤਰ ’ਚ ਨਜ਼ਰਬੰਦ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਜਦੋਂ ਵੱਡੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਆਖਿਆ ਕਿ ਕੁੱਝ ਸ਼ਰਾਰਤੀ ਅਨਸਰ ਪੰਜਾਬ ਅਤੇ ਪਟਿਆਲਾ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਇਸ ਲਈ ਤੁਸੀਂ ਆਪਣਾ ਪ੍ਰੋਗਰਾਮ ਨਾ ਕਰੋ, ਜਿਸ ’ਤੇ ਅਮਲ ਕਰਦਿਆਂ ਸ਼ਿਵ ਸੈਨਿਕਾਂ ਨੇ ਕੋਰੋਨਾ ਨੂੰ ਵੀ ਦੇਖਦੇ ਹੋਏ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ। ਪ੍ਰਵੀਨ ਬਲਜੋਤ ਨੇ ਕਿਹਾ ਕਿ ਉਹ ਪਟਿਆਲਾ ਅਤੇ ਪੰਜਾਬ ਦਾ ਮਾਹੌਲ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦੇਣਗੇ।
ਉਨ੍ਹਾਂ 2 ਦਿਨ ਪਹਿਲਾਂ ਰਾਜਪੁਰਾ ਵਿਖੇ ਹੋਈ ਘਟਨਾ ਦੀ ਨਿੰਦਾ ਕਰਦਿਆਂ ਜਲਦੀ ਤੋਂ ਜਲਦੀ ਦੋਸ਼ੀਆਂ ’ਤੇ ਪਰਚਾ ਦਰਜ ਕਰਨ ਦੀ ਅਪੀਲ ਵੀ ਪੁਲਸ ਪ੍ਰਸ਼ਾਸਨ ਨੂੰ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਨੌਰੰਗਾਵਾਲ, ਜ਼ਿਲ੍ਹਾ ਇੰਚਾਰਜ ਜਸਵਿੰਦਰ ਸਿੰਘ ਬੰਟੀ ਵਾਲੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਪ੍ਰੀਤ ਕੌਰ ਸ਼ਰਮਾ, ਆਰਤੀ ਕੈਂਥ, ਮੇਜਰ ਸਿੰਘ, ਰਾਕੇਸ਼ ਸੈਣੀ, ਵਰਿੰਦਰ ਮੰਡਾਰ, ਕ੍ਰਿਸ਼ਨ ਕੁਮਾਰ, ਵਿਕਰਮ ਮਹਿਰਾ, ਜਾਨੀ ਨੌਰੰਗਵਾਲ, ਰਜਤ ਨੰਦਾ ਆਦਿ ਮੌਜੂਦ ਸਨ।