ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ
Friday, Jul 07, 2023 - 05:59 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਵਿਰੁੱਧ ਬੀਤੀ ਰਾਤ ਐੱਫ. ਆਈ. ਆਰ. ਨੰਬਰ 181 ਭਾਰਤੀ ਦੰਡਾਵਲੀ ਦੀ ਧਾਰਾ 153-A, 504 ਆਈ.ਪੀ. ਸੀ. ਕੋਤਵਾਲੀ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਸ ਅਨੁਸਾਰ ਸਿੰਗਲਾ ’ਤੇ ਇਕ ਫਿਰਕੇ ਦੇ ਗਰਮ ਖਿਆਲੀ ਆਗੂਆਂ ਖ਼ਿਲਾਫ਼ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਭੜਕਾਊ ਪੋਸਟਾਂ ਦਾ ਇਲਜ਼ਾਮ ਹੈ। ਜਿਸ ਦੇ ਚੱਲਦੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਅੱਜ ਸਵੇਰੇ 6 ਵਜੇ ਦੇ ਕਰੀਬ ਹਰੀਸ਼ ਸਿੰਗਲਾ ਨੂੰ ਪਟਿਆਲਾ ਕੋਤਵਾਲੀ ਪੁਲਸ ਨੇ ਘਰ ਤੋਂ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ 1 ਵਜੇ ਦੇ ਕਰੀਬ ਸਿੰਗਲਾ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਮਾਣਯੋਗ ਜੱਜ ਨੇ ਫ਼ੈਸਲਾ ਸੁਣਾਉਂਦਿਆਂ ਸਿੰਗਲਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਸਿੰਗਲਾ ਦੇ ਵਕੀਲ ਦਵਿੰਦਰ ਰਾਜਪੂਤ ਦੇ ਦੱਸਣ ਮੁਤਾਬਿਕ ਸਿੰਗਲਾ ਉਪਰ ਪੁਲਸ ਨੇ ਧਾਰਾ 174A ਅਤੇ ਆਈਪੀਸੀ 504 ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਲੋਕਾਂ ਨੂੰ ਤੋਹਫ਼ਾ, ਹੁਣ ਘਰ ਬੈਠੇ ਹੀ ਲੈ ਸਕੋਗੇ ਸੇਵਾ ਕੇਂਦਰਾਂ ਦੀਆਂ ਸਹੂਲਤਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani