ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਲਈ ਸ਼ਿਵ ਸੈਨਾ ਹਿੰਦੁਸਤਾਨ ਨੇ SSP ਮੁਹਾਲੀ ਨੂੰ ਦਿੱਤਾ ਮੰਗ-ਪੱਤਰ (ਵੀਡੀਓ)

Saturday, Oct 01, 2022 - 05:02 AM (IST)

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਲਈ ਸ਼ਿਵ ਸੈਨਾ ਹਿੰਦੁਸਤਾਨ ਨੇ SSP ਮੁਹਾਲੀ ਨੂੰ ਦਿੱਤਾ ਮੰਗ-ਪੱਤਰ (ਵੀਡੀਓ)

ਖਰੜ (ਅਮਰਦੀਪ)-ਅੱਜ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਐੱਸ. ਐੱਸ. ਪੀ. ਮੋਹਾਲੀ ਨੂੰ ਮੰਗ-ਪੱਤਰ ਅਰਵਿੰਦ ਗੌਤਮ ਯੁਵਾ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ’ਚ ਦਿੱਤਾ ਗਿਆ। ਇਸ ਮੌਕੇ ਗੌਤਮ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਮੋਗਾ ਦੇ ਪਿੰਡ ਰੋਡੇ ਵਿਖੇ ਇਕ ਵਾਰ ਫਿਰ ਪੰਜਾਬ ’ਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਭੜਕਾਊ ਬਿਆਨ ਦੇ ਕੇ ਲੋਕਾਂ ਨੂੰ ਗੁੰਮਹਾਰ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਇੰਗਲੈਂਡ ਤੋਂ ਆਈ ਦੁਖ਼ਦ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਕਾਰੋਬਾਰੀ ਦੀ ਹੋਈ ਮੌਤ

ਉਸ ਵੱਲੋਂ ਪੰਜਾਬ ਦੇ ਹਿੰਦੂਆਂ ਨੂੰ ਪੰਜਾਬ ’ਚ ਕੋਈ ਹਿੱਸਾ ਨਾ ਹੋਣ ਦੀ ਗੱਲ ਕਹੀ ਗਈ ਅਤੇ ਪ੍ਰਵਾਸੀ ਹਿੰਦੂਆਂ ਲਈ ਗ਼ਲਤ ਸ਼ਬਦਾਂ ਦੀ ਵਰਤੋਂ ਕੀਤੀ । ਅਜਿਹੇ ਲੋਕਾਂ ਨੂੰ ਸਮੇਂ ਸਿਰ ਸਰਕਾਰਾਂ ਨੂੰ ਨੱਥ ਪਾਉਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਭ੍ਰਿਗੂਨਾਥ ਗਿਰੀ ਜ਼ਿਲ੍ਹਾ ਪ੍ਰਧਾਨ, ਅਸ਼ਵਨੀ ਚੌਧਰੀ ਜ਼ਿਲ੍ਹਾ ਚੇਅਰਮੈਨ, ਅਖਿਲੇਸ਼ ਸਿੰਘ ਜ਼ਿਲ੍ਹਾ ਇੰਚਾਰਜ, ਦਿਨੇਸ਼ ਕੁਸ਼ਵਾਹਾ ਯੂਥ ਪ੍ਰਧਾਨ ਖਰੜ, ਅਜੈ ਯਾਦਵ, ਲਾਲ ਬਾਬੂ, ਰਾਮਪ੍ਰਸਾਦ, ਨਾਰਦ ਯਾਦਵ, ਮੁਕੁਲ ਮੰਡਲ, ਰਾਮਾਸ਼ੀਸ਼ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : MP ਸਿਮਰਨਜੀਤ ਮਾਨ ਦੇ ਪੁੱਤਰ ਨੇ CM ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ

 


author

Manoj

Content Editor

Related News