ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ

Friday, Jan 22, 2021 - 08:50 AM (IST)

ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਫਿਰ ਜਾਨੋਂ ਮਾਰਨ ਦੀ ਧਮਕੀ

ਖੰਨਾ (ਸੁਖਵਿੰਦਰ ਕੌਰ) : ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਦੇ ਇੱਕ ਵਟਸਐਪ ਨੰਬਰ ਤੋਂ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰ ਦੇਣ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀ ਪਰੇਡ ਨੂੰ ਲੈ ਕੇ 'ਅਕਾਲੀ ਦਲ' ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ, ਆਖੀ ਇਹ ਵੱਡੀ ਗੱਲ

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਉਨ੍ਹਾਂ ਨੂੰ ਮਹੀਨੇ ’ਚ ਕਈ ਵਾਰ ਲਗਾਤਾਰ ਆ ਰਹੀਆਂ ਹਨ। ਉਨ੍ਹਾਂ ਵੱਲੋਂ ਇਸ ਦੀ ਵਿਸਥਾਰਿਤ ਜਾਣਕਾਰੀ ਪੁਲਸ ਜ਼ਿਲ੍ਹਾ ਪਟਿਆਲਾ ਦੇ ਅਧਿਕਾਰੀਆਂ ਅਤੇ ਪੰਜਾਬ ਪੁਲਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ’ਚ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਡਟੀ 'ਸਤਵਿੰਦਰ ਬਿੱਟੀ', ਕਰਨਾਲ ਬਾਰਡਰ 'ਤੇ ਇੰਝ ਕੀਤੇ ਹੌਂਸਲੇ ਬੁਲੰਦ

ਉਨ੍ਹਾਂ ਦੱਸਿਆ ਕਿ ਲਗਾਤਾਰ ਸੂਚਨਾ ਦੇਣ ਤੋਂ ਬਾਅਦ ਵੀ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਵੀ ਉੱਚਿਤ ਕਦਮ ਨਹੀਂ ਚੁੱਕਿਆ ਜਾ ਰਿਹਾ।

ਇਹ ਵੀ ਪੜ੍ਹੋ : ਪੰਜਾਬ 'ਚ 'ਬਰਡ ਫਲੂ' ਦਾ ਪਹਿਲਾ ਮਾਮਲਾ ਆਇਆ ਸਾਹਮਣੇ, ਇਸ ਜ਼ਿਲ੍ਹੇ 'ਚ ਰਿਪੋਰਟ ਆਈ ਪਾਜ਼ੇਟਿਵ

ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਕੋਈ ਗੰਭੀਰ ਘਟਨਾ ਵਾਪਰਨ ਤੋਂ ਬਾਅਦ ਹੀ ਪੰਜਾਬ ਪੁਲਸ ਗੰਭੀਰਤਾ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਲਾਪਰਵਾਹੀ ਵਰਤੀ ਜਾ ਰਹੀ ਹੈ।
ਨੋਟ : ਸ਼ਿਵ ਸੈਨਾ ਹਿੰਦੋਸਤਾਨ ਦੇ ਕੌਮੀ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਦਿਓ ਰਾਏ


author

Babita

Content Editor

Related News