ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ

Sunday, Sep 06, 2020 - 06:39 PM (IST)

ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ

ਬਠਿੰਡਾ (ਸੁਖਵਿੰਦਰ) : ਸ਼ਿਵ ਸੈਨਾ ਹਿੰਦੁਸਤਾਨ ਦੇ ਸੂਬਾ ਸੰਗਠਨ ਦੇ ਨੇਤਾ ਸ਼ੁਸ਼ੀਲ ਕੁਮਾਰ ਜਿੰਦਲ ਨੂੰ ਕੁਝ ਲੋਕਾਂ ਨੇ ਘੇਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਹੀ ਨਹੀਂ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਦੇ ਨਾਲ ਵੀ ਉਕਤ ਲੋਕਾਂ ਨੇ ਗਾਲੀ-ਗਲੋਚ ਕੀਤਾ। ਇਸ ਸਬੰਧ 'ਚ ਸ਼ੁਸ਼ੀਲ ਜਿੰਦਲ ਨੇ ਐੱਸ. ਐੱਸ. ਪੀ. ਨੂੰ ਇਕ ਸ਼ਿਕਾਇਤ ਸੌਂਪ ਕੇ ਉਕਤ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਜਿੰਦਲ ਨੇ ਕਿਹਾ ਕਿ ਉਹ ਅਕਸਰ ਸਰਕਾਰੀ ਜ਼ਮੀਨਾਂ 'ਤੇ ਹੋਣ ਵਾਲੇ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਉਂਦੇ ਰਹਿੰਦੇ ਹਨ। ਇਸ ਕਾਰਨ ਕੁਝ ਲੋਕ ਉਨ੍ਹਾਂ ਨਾਲ ਰੰਜਿਸ਼ ਰੱਖਦੇ ਹਨ। 

ਇਹ ਵੀ ਪੜ੍ਹੋ :  ਭਿਆਨਕ ਹਾਦਸੇ 'ਚ ਸਕੀਆਂ ਭੈਣਾਂ ਦੀ ਮੌਤ, ਤਸਵੀਰਾਂ ਦੇਖ ਨਿਕਲ ਆਵੇਗਾ ਤ੍ਰਾਹ

ਉਨ੍ਹਾਂ ਦੱਸਿਆ ਕਿ ਬੀਤੀ ਦਿਨੀਂ ਉਕਤ 2 ਲੋਕਾਂ ਨੇ ਉਨ੍ਹਾਂ ਨੂੰ ਘੇਰ ਕੇ ਧਮਕੀ ਦਿੱਤੀ। ਇਸ ਸਬੰਧ 'ਚ ਪੁਲਸ ਸਟੇਸ਼ਨ ਸਿਵਲ ਹਸਪਤਾਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਉਣ ਗਏ ਤਾਂ ਉਨ੍ਹਾਂ ਦੀ ਸ਼ਿਕਾਇਤ ਵੀ ਦਰਜ ਨਹੀਂ ਕੀਤੀ। ਉਨ੍ਹਾਂ ਐੱਸ. ਐੱਸ. ਪੀ. ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਧਮਕਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸ਼ਿਕਾਇਤ ਦਰਜ ਨਾ ਕਰਨ ਵਾਲੇ ਪੁਲਸ ਮੁਲਾਜ਼ਮਾਂ 'ਤੇ ਵੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ :  ਲੁਧਿਆਣਾ 'ਚ ਵੱਡਾ ਹਾਦਸਾ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਇਕਲੌਤਾ ਪੁੱਤ (ਤਸਵੀਰਾਂ)


author

Gurminder Singh

Content Editor

Related News