ਸ਼ਿਵ ਸੈਨਾ ਆਗੂ ''ਤੇ ਹਮਲਾ! ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ
Monday, Oct 06, 2025 - 03:22 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਸ਼ਿਵ ਸੈਨਾ ਆਗੂ ਨਾਲ ਕੁੱਟਾਰ ਕਰ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸੁਖਵਿੰਦਰ 'ਕਲਕੱਤਾ' ਕਤਲਕਾਂਡ 'ਚ ਨਵਾਂ ਮੋੜ! 'ਆਪ' ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਜਾਂਚ ਅਧਿਕਾਰੀ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸ਼ਿਵ ਸੈਨਾ ਆਗੂ ਮਨੀਸ਼ ਵਰਮਾ ਵਾਸੀ ਸੰਧੂ ਕਾਲੋਨੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਤੇ ਇਸੇ ਦੌਰਾਨ ਰਾਹ ਵਿਚ ਉਸ ਨੂੰ ਮੋਟਰਸਾਈਕਲ ਸਵਾਰ ਕੁਝ ਲੋਕਾਂ ਵੱਲੋਂ ਘੇਰ ਕੇ ਕੁੱਟਮਾਰ ਕੀਤੀ ਗਈ ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਿਆਂ ਫ਼ਰਾਰ ਹੋ ਗਏ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8