ਸ਼ਿਵ ਸੈਨਾ ਆਗੂ ’ਤੇ ਨਕਾਬਪੋਸ਼ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਘਟਨਾ CCTV ’ਚ ਕੈਦ (ਵੀਡੀਓ)
Monday, Mar 09, 2020 - 11:38 AM (IST)
ਖੰਨਾ ( ਵਿਪਨ ਬੀਜਾ) - ਖੰਨਾ ’ਚ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਚਾਰਕ ਕਸ਼ਮੀਰ ਗਿਰੀ ’ਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵ ਸੈਨਾ ਆਗੂ ਕਸ਼ਮੀਰ ਗਿਰੀ ’ਤੇ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਸਵੇਰ ਦੇ ਸਮੇਂ ਮੰਦਰ ਜਾ ਰਹੇ ਸਨ। ਇਸ ਮੌਕੇ ਦਾ ਫਾਇਦਾ ਚੁੱਕਦੇ ਹੋਏ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਨੇ ਘਰ ਦੇ ਅੰਦਰ ਵੜ ਆਪਣੀ ਜਾਨ ਬਚਾ ਲਈ। ਮੌਕੇ ’ਤੇ ਪੁੱਜੇ ਡੀ.ਐੱਸ. ਪੀ. ਰਾਜਨ ਪਰਵਿੰਦਰ ਨੇ ਦੱਸਿਆ ਕਿ ਜਿਨ੍ਹਾਂ ਨਕਾਬਪੋਸ਼ ਹਮਲਾਵਰਾਂ ਨੇ ਕਸ਼ਮੀਰ ਗਿਰੀ ’ਤੇ ਗੋਲੀਆਂ ਚਲਾਈਆਂ ਹਨ, ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਫੁਟੇਜ਼ ਦੇ ਆਧਾਰ ’ਤੇ ਉਨ੍ਹਾਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਖਬਰ ਵੀ - ਗੁਰਦਾਸਪੁਰ 'ਚ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਅਨੁਸਾਰ ਨਕਾਬਪੋਸ਼ ਹਮਲਾਵਰ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਏ, ਜਿਸ ਦੇ ਆਧਾਰ ’ਤੇ ਉਨ੍ਹਾਂ ਦੀ ਭਾਲ ਕੀਤੀ ਜਾਵੇਗੀ। ਸੀ.ਸੀ.ਟੀ.ਵੀ. ਫੁਟੇਜ ਮੁਤਾਬਕ ਸਵੇਰੇ 5 ਵੱਜ ਕੇ 20-25 ਮਿੰਟ ’ਤੇ ਦੋ ਹਮਲਾਵਰ ਸ਼ਿਵਸੈਨਾ ਆਗੂ ਕਸ਼ਮੀਰ ਗਿਰੀ ਦੇ ਘਰ 'ਤੇ ਫਾਇਰਿੰਗ ਕਰਨ ਆਏ, ਜਿਸ ਤੋਂ ਬਾਅਦ ਉਹ ਉਥੋ ਚਲੇ ਗਏ। ਗੋਲੀਆਂ ਦੀ ਆਵਾਜ਼ ਸੁਣ ਜਦੋਂ ਕਸ਼ਮੀਰ ਗਿਰੀ ਘਰੋਂ ਬਾਹਰ ਆਏ ਤਾਂ ਮੋਟਰਸਾਈਕਲ ਸਵਾਰਾਂ ਨੇ ਵਾਪਸ ਆ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਨੇ ਅੰਦਰ ਭੱਜ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਦੇ ਨਿਸ਼ਾਨ ਘਰ ਦੇ ਦਰਵਾਜ਼ੇ 'ਤੇ ਪੈ ਗਏ।
ਪੜ੍ਹੋ ਇਹ ਖਬਰ ਵੀ - ਸ਼ਿਵ ਸੈਨਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੇ ਘਰ ਜਾ ਕੇ ਕੀਤਾ ਹਮਲਾ, ਭੰਨੀ ਕਾਰ
ਪੜ੍ਹੋ ਇਹ ਖਬਰ ਵੀ - ਸ਼ਿਵ ਸੈਨਾ ਆਗੂ ਹਨੀ ਮਹਾਜਨ 'ਤੇ ਗੋਲੀਬਾਰੀ, ਇਕ ਦੀ ਮੌਤ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਸ਼ਮੀਰ ਗਿਰੀ ਨੇ ਕਿਹਾ ਕਿ ਉਨ੍ਹਾਂ 'ਤੇ ਪਹਿਲਾਂ ਵੀ ਕਈ ਵਾਰ ਹਮਲਾ ਹੋ ਚੁੱਕਾ ਹੈ। ਪੁਲਸ ਵਲੋਂ ਮੈਨੂੰ ਅਲਰਟ ਕੀਤਾ ਗਿਆ ਸੀ ਕਿ ਮੇਰੇ ’ਤੇ ਮੁੜ ਹਮਲਾ ਹੋ ਸਕਦਾ ਹੈ। ਅੱਜ ਵੀ ਉਨ੍ਹਾਂ ’ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਸਵੇਰ ਦੇ ਸਮੇਂ ਮੰਦਰ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਪ੍ਰਸ਼ਸਨਿਕ ਅਧਿਕਾਰੀਆਂ ਤੋਂ ਮੰਗ ਕਰਦਾ ਹਾਂ ਕਿ ਜੋ ਹਿੰਦੂ ਨੇਤਾਵਾਂ ’ਤੇ ਹਮਲਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।