ਸ਼ਿਵਸੈਨਾ ਸਿੱਖ ਵਿੰਗ ਆਗੂ ਦੇ ਘਰ ''ਤੇ ਪੈਟਰੋਲ ਬੰਬ ਨਾਲ ਹਮਲੇ ਦੇ ਮਾਮਲੇ ''ਚ ਨਵਾਂ ਮੋੜ
Tuesday, Nov 05, 2024 - 08:54 AM (IST)
ਲੁਧਿਆਣਾ (ਰਾਜ): ਸ਼ਿਵ ਸੈਨਾ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਗੁਰਕੀਰਤ ਸਿੰਘ ਖੁਰਾਨਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹੋਏ ਹਮਲੇ ਦੇ ਮਾਮਲੇ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਸ ਮਾਮਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਹਾਲਾਂਕਿ ਇਸ ਬਾਰੇ ਕੋਈ ਅਧਿਕਾਰੀ ਕੁਝ ਕਹਿਣ ਨੂੰ ਤਿਆਰ ਨਹੀਂ ਹੈ। ਛੇਤੀ ਹੀ ਪੁਲਸ ਕਮਿਸ਼ਨਰ ਕੁਲਦੀਪ ਚਹਿਲ ਇਸ ਮਾਮਲੇ ਵਿਚ ਪ੍ਰੈੱਸ ਕਾਨਫ਼ਰੰਸ ਕਰ ਕੇ ਵੱਡੇ ਖ਼ੁਲਾਸੇ ਕਰਨ ਜਾ ਰਹੇ ਹਨ। ਦੱਸ ਦਈਏ ਕਿ ਸ਼ੁੱਕਰਵਾਰ ਦੇਰ ਰਾਤ ਨੂੰ ਸ਼ਿਵ ਸੈਨਾ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਗੁਰਕੀਰਤ ਸਿੰਘ ਖੁਰਾਨਾ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ। ਇਹ ਸਾਰੀ ਘਟਨਾ CCTV ਕੈਮਰਿਆਂ ਵਿਚ ਕੈਦ ਹੋ ਗਈ ਸੀ, ਜਿਸ ਵਿਚ ਇਕ ਮੋਟਰਸਾਈਕਲ 'ਤੇ ਆਏ 3 ਨੌਜਵਾਨ ਇਹ ਹਮਲਾ ਕਰਦੇ ਨਜ਼ਰ ਆਏ ਸਨ।
ਇਹ ਖ਼ਬਰ ਵੀ ਪੜ੍ਹੋ - ਦੇਸ਼ ਭਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਪੜ੍ਹੋ ਨਵੀਆਂ ਕੀਮਤਾਂ
ਇਸ ਮਗਰੋਂ ਗੁਰਕੀਰਤ ਸਿੰਘ ਖੁਰਾਨਾ ਨੂੰ ਫ਼ੋਨ 'ਤੇ ਵੀ ਧਮਕੀ ਭਰੇ ਮੈਸੇਜ ਆਏ ਸਨ, ਜਿਸ ਵਿਚ ਧੀਆਂ-ਭੈਣਾਂ ਬਾਰੇ ਬੇਹੱਦ ਇਤਰਾਜ਼ਯੋਗ ਗੱਲਾਂ ਲਿਖੀਆਂ ਹੋਈਆਂ ਸਨ। ਇਸ ਤੋਂ ਕੁਝ ਦਿਨ ਪਹਿਲਾਂ ਹੀ ਸ਼ਿਵ ਸੈਨਾ ਆਗੂ ਯੋਗੇਸ਼ ਬਖਸ਼ੀ ਦੇ ਘਰ ਵੀ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8