ਸ਼ਿਵ ਸੈਨਾ ਆਗੂ ਹਨੀ ਮਹਾਜਨ ''ਤੇ ਗੋਲੀਬਾਰੀ, ਇਕ ਦੀ ਮੌਤ

Monday, Feb 10, 2020 - 08:04 PM (IST)

ਸ਼ਿਵ ਸੈਨਾ ਆਗੂ ਹਨੀ ਮਹਾਜਨ ''ਤੇ ਗੋਲੀਬਾਰੀ, ਇਕ ਦੀ ਮੌਤ

ਗੁਰਦਾਸਪੁਰ,(ਵਿਨੋਦ) : ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਹਨੀ ਮਹਾਜਨ 'ਤੇ ਅਣਪਛਾਤਿਆਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਪ੍ਰਦੇਸ਼ ਪ੍ਰਧਾਨ ਹਨੀ ਮਹਾਜਨ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਹਨੀ ਮਹਾਜਨ ਇਕ ਦੁਕਾਨ 'ਤੇ ਮੌਜੂਦ ਸੀ, ਜਿਥੇ 2 ਪਹੀਆ ਵਾਹਨ 'ਤੇ ਆਏ ਅਣਪਛਾਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਜਿਸ ਦੌਰਾਨ ਹਨੀ ਦੇ ਪੱਟ 'ਤੇ ਗੋਲੀ ਲੱਗੀ, ਜਦਕਿ ਉਸ ਨੇੜੇ ਮੌਜੂਦ ਸਥਿਤ ਇਕ ਦੁਕਾਨਦਾਰ ਅਸ਼ੋਕ ਕੁਮਾਰ ਪੁੱਤਰ ਜਗਦੀਸ਼ ਰਾਜ ਨਿਵਾਸੀ ਧਾਰੀਵਾਲ ਦੇ ਸਿਰ 'ਚ ਗੋਲੀ ਲੱਗ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਅਸ਼ੋਕ ਕੁਮਾਰ ਦੀ ਮੌਤ ਹੋ ਗਈ। ਗੋਲੀਬਾਰੀ ਕਰਨ ਉਪਰੰਤ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।  ਹਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਸ ਸਟੇਸ਼ਨ ਧਾਰੀਵਾਲ ਦੇ ਇੰਚਾਰਜ ਮਨਜੀਤ ਸਿੰਘ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ।


Related News