ਪੰਜਾਬ ''ਚ ਇਕ ਹੋਰ ਸ਼ਿਵ ਸੈਨਾ ਆਗੂ ''ਤੇ ਜਾਨਲੇਵਾ ਹਮਲਾ
Sunday, Dec 15, 2024 - 06:32 PM (IST)
ਲੁਧਿਆਣਾ (ਸਿਆਲ): ਸ਼ਿਵ ਸੈਨਾ ਉੱਧਵ ਬਾਲਾ ਸਾਹਿਬ ਠਾਕਰੇ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਦੇਮ 'ਤੇ ਜਾਨਲੇਵਾ ਹਮਲਾ ਹੋ ਗਿਆ ਹੈ। 2 ਦਰਜਨ ਤੋਂ ਵੱਧ ਹਥਿਆਰਧਾਰੀ ਲੋਕਾਂ ਵੱਲੋਂ ਉਨ੍ਹਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਜਾਣਕਾਰੀ ਮੁਤਾਬਕ ਇਹ ਹਮਲਾ ਅੱਜ ਦੁਪਹਿਰ 12 ਵਜੇ ਦੇ ਕਰੀਬ ਹੋਇਆ ਜਦੋਂ ਉਹ ਆਪਣੀ ਗੱਡੀ 'ਤੇ ਕਿਸੇ ਕੰਮ ਲਈ ਜਾ ਰਹੇ ਸਨ। ਟਿੱਬਾ ਰੋਡ ਨੇੜੇ ਮਨਜੀਤ ਨਗਰ ਵਿਖੇ ਇਕ ਧਿਰ ਵੱਲੋਂ ਰਾਕੇਸ਼ ਦੇਮ ਨਾਲ ਗਾਲੀ-ਗਲੌਚ ਕੀਤੀ ਗਈ। ਜਦੋਂ ਉਨ੍ਹਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਆਪਣੇ ਹੋਰ ਸਾਥੀਆਂ ਨੂੰ ਮੌਕੇ 'ਤੇ ਬੁਲਾਇਆ ਜਿਨ੍ਹਾਂ ਨੇ ਹਥਿਆਰਾਂ ਸਮੇਤ ਰਾਕੇਸ਼ ਦੇਮ 'ਤੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੇ ਗਲੇ ਵਿਚ ਪਾਈ ਰੁਦਰਾਕਸ਼ ਦੀ ਮਾਲਾ ਦੀ ਬੇਅਦਬੀ ਕਰਦਿਆਂ ਜਾਤੀਸੂਚਕ ਸ਼ਬਦ ਕਹੇ।
ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਦੀ Zoom ਮੀਟਿੰਗ! ਦੇ ਦਿੱਤੀ ਵੱਡੀ ਧਮਕੀ
ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਮੁੱਢਲੇ ਇਲਾਜ ਮਗਰੋਂ ਉਨ੍ਹਾਂ ਨੂੰ ਬਾਬਾ ਥਾਨ ਸਿੰਘ ਚੌਕ ਸਥਿਤ ਕਲਿਆਣ ਹਸਪਤਾਲ ਰੈਫ਼ਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਥੇ ਇਹ ਦੱਸ ਦਈਏ ਕਿ ਹਮਲਾਵਰਾਂ 'ਤੇ ਪਹਿਲਾਂ ਵੀ ਕਈ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਸ਼ਿਵ ਸੈਨਾ ਉੱਧਵ ਬਾਲਾ ਸਾਹਿਬ ਠਾਕਰੇ ਦੇ ਪੰਜਾਬ ਬੁਲਾਰੇ ਚੰਦਰਕਾਂਤ ਚੱਢਾ ਪਹੁੰਚੇ ਜਿਨ੍ਹਾਂ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੁਲਜ਼ਮਾਂ 'ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8