ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
Monday, Sep 28, 2026 - 05:25 PM (IST)
ਪਠਾਨਕੋਟ (ਗੋਰਾਇਆ): ਸ਼ਿਵ ਸੈਨਾ ਹਿੰਦੂ ਕੋਰ ਕਮੇਟੀ ਦੇ ਰਾਸ਼ਟਰੀ ਚੇਅਰਮੈਨ ਰਵੀ ਸ਼ਰਮਾ ਦੇ ਛੋਟੇ ਭਰਾ ਜਤਿੰਦਰ ਸ਼ਰਮਾ (35) ਵਾਸੀ ਲਕਸ਼ਮੀ ਗਾਰਡਨ ਕਲੋਨੀ, ਢਾਕੀ, ਪਠਾਨਕੋਟ ਦੀ ਸ਼ਨੀਵਾਰ ਨੂੰ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਆਗੂ ਰਵੀ ਸ਼ਰਮਾ ਨੇ ਦੱਸਿਆ, “ਮੈਂ ਸ਼ਨੀਵਾਰ ਨੂੰ ਕਿਸੇ ਕੰਮ ਲਈ ਪਿੰਡ ਬੰਗਲ ਗਿਆ ਸੀ। ਦੁਪਹਿਰ ਕਰੀਬ 3:55 ਵਜੇ ਮੇਰੀ ਛੋਟੀ ਭਰਜਾਈ ਨੇ ਫੋਨ ਕਰਕੇ ਦੱਸਿਆ ਕਿ ਜਤਿੰਦਰ ਆਪਣੇ ਬੈੱਡਰੂਮ ਵਿੱਚ ਜ਼ਖ਼ਮੀ ਹਾਲਤ ਵਿੱਚ ਪਿਆ ਹੈ। ਅਸੀਂ ਉਸਨੂੰ ਸਰਨਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸਦੀ ਹਸਪਤਾਲ ਲਿਆਉਣ ਤੋਂ ਇੱਕ ਘੰਟਾ ਪਹਿਲਾਂ ਹੀ ਮੌਤ ਹੋ ਚੁੱਕੀ ਸੀ।”
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ
ਰਵੀ ਸ਼ਰਮਾ ਨੇ ਦੱਸਿਆ ਕਿ ਘਟਨਾ ਵੇਲੇ ਜਤਿੰਦਰ ਦੀ ਪਤਨੀ ਸੋਨਾਲੀ ਸ਼ਰਮਾ ਸੁਜਾਨਪੁਰ ਵਿੱਚ ਆਪਣੇ ਮਾਪਿਆਂ ਦੇ ਘਰ ਗਈ ਹੋਈ ਸੀ ਅਤੇ ਜਤਿੰਦਰ ਘਰ ਵਿੱਚ ਇਕੱਲਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸਦੇ ਭਰਾ ਦਾ ਕਤਲ ਕੀਤਾ ਗਿਆ ਹੈ, ਕਿਉਂਕਿ ਉਸਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ। ਸਿਵਲ ਹਸਪਤਾਲ ਵਿੱਚ ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਗਿਆ ਅਤੇ ਐਤਵਾਰ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਦੀ ਲੀਡਰਸ਼ਿਪ, ਇਕਜੁੱਟਤਾ ਦਾ ਦਿੱਤਾ ਸੁਨੇਹਾ
ਰਵੀ ਸ਼ਰਮਾ ਨੇ ਕਿਹਾ ਕਿ ਸਬੂਤਾਂ ਦੇ ਆਧਾਰ ’ਤੇ ਕਰਨ ਨਾਮ ਦੇ ਇੱਕ ਵਿਅਕਤੀ ਨੂੰ ਦੁਪਹਿਰ 2:30 ਵਜੇ ਪੁਲਸ ਦੇ ਹਵਾਲੇ ਕੀਤਾ ਗਿਆ ਸੀ, ਪਰ ਸ਼ਾਮ 7:45 ਵਜੇ ਪਤਾ ਲੱਗਾ ਕਿ ਪੁਲਸ ਨੇ ਉਸਨੂੰ ਰਿਹਾਅ ਕਰ ਦਿੱਤਾ ਹੈ। ਜਦੋਂ ਇਸ ਸਬੰਧੀ ਸਟੇਸ਼ਨ ਇੰਚਾਰਜ ਨੂੰ ਫੋਨ ਕੀਤਾ ਤਾਂ ਉਸਨੇ ਫੋਨ ਨਹੀਂ ਚੁੱਕਿਆ। ਡਿਊਟੀ ’ਤੇ ਤਾਇਨਾਤ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸਨੂੰ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਨ ’ਤੇ 15 ਮਿੰਟ ਬਾਅਦ ਸਟੇਸ਼ਨ ਇੰਚਾਰਜ ਵਿਜੇ ਕੁਮਾਰ ਦਾ ਫੋਨ ਆਇਆ ਅਤੇ ਉਸਨੇ ਕਿਹਾ, “ਅਸੀਂ ਉਸਨੂੰ ਦੁਬਾਰਾ ਹਿਰਾਸਤ ਵਿੱਚ ਲੈ ਰਹੇ ਹਾਂ, ਤੁਸੀਂ ਅੱਧੇ ਘੰਟੇ ਵਿੱਚ ਥਾਣੇ ਆ ਜਾਓ।”
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਰਵੀ ਸ਼ਰਮਾ ਨੇ ਪੁਲਸ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਐਸਐਸਪੀ ਪਠਾਨਕੋਟ ਤੋਂ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਦੋਸ਼ੀ ਅਤੇ ਉਸਦੇ ਸਾਥੀਆਂ ਨੂੰ ਫੜ ਕੇ ਇਨਸਾਫ਼ ਦਿੱਤਾ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਨਸਾਫ਼ ਨਾ ਮਿਲਿਆ ਤਾਂ ਉਹ ਪਰਿਵਾਰ ਅਤੇ ਸ਼ਿਵ ਸੈਨਿਕਾਂ ਨਾਲ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸਦੀ ਜ਼ਿੰਮੇਵਾਰੀ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਦੂਜੇ ਪਾਸੇ ਥਾਣਾ ਡਿਵੀਜ਼ਨ ਨੰਬਰ 2 ਦੇ ਇੰਚਾਰਜ ਸਬ-ਇੰਸਪੈਕਟਰ ਵਿਜੇ ਕੁਮਾਰ ਨੇ ਕਿਹਾ ਕਿ ਪੁਲਸ ਨੇ ਫਿਲਹਾਲ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
