ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਇਲਾਜ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

Sunday, Jul 14, 2024 - 02:41 PM (IST)

ਲੁਧਿਆਣਾ (ਜੋਸ਼ੀ)-ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ ਉਰਫ਼ ਗੋਰਾ (65) 'ਤੇ 5 ਜੁਲਾਈ ਨੂੰ ਕਥਿਤ ਤੌਰ 'ਤੇ ਤਿੰਨ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਉਸ ਦੇ ਸਰੀਰ 'ਤੇ ਤਲਵਾਰ ਦੇ ਜ਼ਖਮ ਸਨ ਅਤੇ ਕਈ ਹੱਡੀਆਂ ਟੁੱਟ ਗਈਆਂ ਸਨ ਅਤੇ ਮਾਸਪੇਸ਼ੀਆਂ ਦੀਆਂ ਨਸਾਂ ਕੱਟੀਆਂ ਗਈਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਦਾ ਸੱਜਾ ਕੰਨ ਵੀ ਕੱਟਿਆ ਗਿਆ ਸੀ ਅਤੇ ਉਸ ਦੇ ਸਿਰ ਅਤੇ ਬਾਹਾਂ 'ਤੇ ਕਈ ਡੂੰਘੇ ਜ਼ਖ਼ਮ ਸਨ।

ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਹਮਲੇ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਡੀ. ਐੱਮ. ਸੀ. ਐੱਚ ਲਿਆਂਦਾ ਗਿਆ। ਇਸ ਨਾਜ਼ੁਕ ਹਾਲਤ ਵਿੱਚ ਹਸਪਤਾਲ ਦੇ ਨੌਜਵਾਨ ਆਰਥੋਪੀਡਿਕ ਸਰਜਨ ਡਾ.ਅਨੁਭਵ ਸ਼ਰਮਾ ਦੀ ਦੇਖ-ਰੇਖ ਹੇਠ ਇਲਾਜ ਸ਼ੁਰੂ ਕੀਤਾ ਗਿਆ। ਉਸਨੇ ਆਪਣੀ ਟੀਮ ਨਾਲ ਅਣਥੱਕ ਮਿਹਨਤ ਕੀਤੀ ਅਤੇ ਦੋ ਪੜਾਵਾਂ ਵਿੱਚ ਥਾਪਰ ਦਾ ਆਪ੍ਰੇਸ਼ਨ ਕੀਤਾ।

ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ

ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ ਕਿ ਹਸਪਤਾਲ ਦੇ ਡਾਕਟਰਾਂ ਦੇ ਇਕਜੁੱਟ ਯਤਨਾਂ ਸਦਕਾ ਥਾਪਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਕਿਉਂਕਿ ਅੱਠ ਦਿਨਾਂ ਦੇ ਅੰਦਰ ਜੀਵਨ ਅਤੇ ਅੰਗਾਂ ਦੀਆਂ ਖਤਰਨਾਕ ਸੱਟਾਂ ਨਾਲ ਉਨ੍ਹਾਂ ਦੀ ਹਾਲਤ ਸਥਿਰ ਹੋ ਗਈ  ਹੈ। ਡਾ.ਅਨੁਭਵ ਸ਼ਰਮਾ ਨੇ ਦੱਸਿਆ ਕਿ ਥਾਪਰ ਦੇ ਦੋਵੇਂ ਉਪਰਲੇ ਅੰਗ ਵਧੀਆ ਕੰਮ ਕਰ ਰਹੇ ਹਨ। ਥਾਪਰ ਦੇ ਜਲਦੀ ਅਤੇ ਬਿਹਤਰ ਸਿਹਤਯਾਬ ਹੋਣ ਲਈ ਉਨ੍ਹਾਂ ਦਾ ਇਲਾਜ ਡਾ. ਅਨੁਭਵ ਸ਼ਰਮਾ ਦੀ ਨਿਗਰਾਨੀ ਹੇਠ ਜਾਰੀ ਰਹੇਗਾ।

ਇਹ ਵੀ ਪੜ੍ਹੋ-  ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News