ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ

Friday, Nov 04, 2022 - 06:37 PM (IST)

ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ

ਅੰਮ੍ਰਿਤਸਰ (ਵੈੱਬ ਡੈਸਕ, ਸਾਗਰ, ਸੰਜੀਵ)— ਅੰਮ੍ਰਿਤਸਰ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ’ਤੇ ਗੋਲ਼ੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲ਼ੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਥੇ ਦੱਸ ਦਈਏ ਕਿ ਸੁਧੀਰ ਸੂਰੀ ਭੜਕਾਊ ਬਿਆਨਾਂ ਲਈ ਵੀ ਚਰਚਾ ’ਚ ਰਹਿੰਦੇ ਹਨ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਨਜ਼ਦੀਕ ਇਕ ਘਰ ਵਿਚ ਵੜ ਗਿਆ। ਪੁਲਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਰੀ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰੋਂ ਮੌਕੇ 'ਤੇ ਵੀ ਫੜ ਲਿਆ।
 

ਇਹ ਵੀ ਪੜ੍ਹੋ : ਨੂਰਪੁਰਬੇਦੀ 'ਚ ਵੱਡੀ ਘਟਨਾ, ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅੱਗ, ਜ਼ਿੰਦਾ ਸੜਿਆ 18 ਮਹੀਨਿਆਂ ਦਾ ਮਾਸੂਮ

PunjabKesari

ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੁਰੀ ਗੋਪਾਲ ਮੰਦਿਰ ਦੇ ਬਾਹਰ ਸ਼ਿਵ ਸੈਨਾ ਆਗੂਆਂ ਨਾਲ ਧਾਰਮਿਕ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਹਿੰਦੂਆਂ ਆਗੂਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਗੋਲ਼ੀਆਂ ਸੁਧੀਰ ਪੂਰੀ ਦੀ ਛਾਤੀ ’ਚ ਲੱਗੀਆਂ ਸਨ, ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਉਥੇ ਹੀ ਇਸ ਘਟਨਾ ਤੋਂ ਬਾਅਦ ਉਕਤ ਸਥਾਨ ’ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਭਾਰੀ ਗਿਣਤੀ ’ਤ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਸੁਧੀਰ ਸੂਰੀ ਖ਼ਾਲਿਸਤਾਨ ਸਮਰਥਕਾਂ ਦੇ ਟਾਰਗੇਟ ’ਤੇ ਸਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਕਤਲ ਦੀ ਸਾਜਿਸ਼ ਦਾ ਖ਼ੁਲਾਸਾ ਹੋਇਆ ਸੀ, ਜੋ ਵਿਦੇਸ਼ ’ਚ ਬੈਠੇ ਖ਼ਾਲਿਸਤਾਨ ਸਮਰਥਕਾਂ ਨੇ ਰਚੀ ਸੀ। 

ਇਹ ਵੀ ਪੜ੍ਹੋ : ਹਾਈਕਮਾਨ ਦੇ ਐਕਸ਼ਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕੀਤੇ ਵੱਡੇ ਖ਼ੁਲਾਸੇ

ਮੌਕੇ 'ਤੇ ਮੌਜੂਦ ਪੰਜਾਬ ਪ੍ਰਧਾਨ ਕੌਸ਼ਲ ਸ਼ਰਮਾ ਨੇ ਦੱਸਿਆ ਕਿ ਪੁਲਸ ਦੇ ਵੱਡੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਅਕਤੀ ਨੇ ਸੁਧੀਰ ਸੂਰੀ 'ਤੇ ਹਮਲਾ ਕੀਤਾ ਹੈ ਅਤੇ ਪੁਲਸ ਦੀ ਇਸ ਵੱਡੀ ਨਾਕਾਮੀ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਨੂੰ ਪਿਛਲੇ ਲੰਮੇਂ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੀ ਸਾਰੀ ਜਾਣਕਾਰੀ ਪੰਜਾਬ ਸਰਕਾਰ, ਡੀ. ਜੀ. ਪੀ. ਪੰਜਾਬ ਨੂੰ ਲਗਾਤਾਰ ਦਿੱਤੀ ਹੋਈ ਹੈ ਪਰ ਇਸ ਦੇ ਬਾਵਜੂਦ ਵੀ ਸੂਰੀ ਦੀ ਸੁਰੱਖਿਆ ਕਰਨ ਵਿਚ ਪੁਲਸ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੰਦੂ ਹੁਣ ਗੋਲ਼ੀਆਂ ਮਾਰਨ ਵਾਲਿਆਂ ਨੂੰ ਨਹੀਂ ਬਖ਼ਸ਼ਣਗੇ।

ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ, ਭੁਲੱਥ ਵਿਖੇ ਛੱਪੜ ਨੇੜਿਓਂ ਮਿਲਿਆ ਬੱਚੇ ਦਾ ਭਰੂਣ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News