ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ''ਨਿਸ਼ਾਂਤ ਸ਼ਰਮਾ'' ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

04/03/2021 1:48:10 PM

ਖਰੜ (ਰਣਬੀਰ) : ਖਰੜ ਸਿਟੀ ਪੁਲਸ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਭੜਕਾਊ ਭਾਸ਼ਣ ਦੇਣ ਦਾ ਨੋਟਿਸ ਲੈਂਦਿਆਂ ਕੱਟੜ ਹਿੰਦੂਵਾਦੀ ਨੇਤਾ ਅਤੇ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਸ਼ਰਮਾ ਸਮੇਤ ਸ਼ਿਵ ਸੈਨਾ ਹਿੰਦ ਦੇ ਤਿੰਨ ਦਰਜਨ ਕਾਰਕੁੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਭੜਕਾਊ ਭਾਸ਼ਣ ਦੇਣ, ਵਿਸ਼ੇਸ਼ ਵਰਗ ਨੂੰ ਬਦਨਾਮ ਕਰਨ ਤੇ ਦੇਸ਼ ਦੀ ਅਖੰਡਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਭੰਗ ਕਰ ਕੇ ਅਰਾਜਕਤਾ ਦਾ ਮਾਹੌਲ ਪੈਦਾ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਮੇਤ ਦੰਗੇ ਭੜਕਾਉਣ ਵਰਗਾ ਮਾਹੌਲ ਪੈਦਾ ਕਰਨ ਦੇ ਦੋਸ਼ ਵਿਚ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਤੀ ਨੇ ਚਾਕੂ ਦੀ ਨੋਕ 'ਤੇ ਕਾਰ 'ਚ ਬਿਠਾਈ ਪਤਨੀ, ਫਿਰ ਖ਼ੌਫਨਾਕ ਹਰਕਤ ਨੂੰ ਦਿੱਤਾ ਅੰਜਾਮ

ਡੀ. ਐੱਸ. ਪੀ. ਖਰੜ ਸਿਟੀ-1 ਰੁਪਿੰਦਰ ਦੀਪ ਕੌਰ ਸੋਹੀ ਮੁਤਾਬਕ ਸਿਟੀ ਥਾਣਾ ਖਰੜ ਦੇ ਐੱਸ. ਐੱਚ. ਓ. ਦਲਜੀਤ ਸਿੰਘ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ ਕਿ ਡਿਊਟੀ ਦੌਰਾਨ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਲਿੱਪ ਵੇਖੀ ਗਈ, ਜਿਸ ਵਿਚ ਸ਼ਿਵਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਗੁਲਮੋਹਰ ਸਿਟੀ ਖਰੜ ਨਿਵਾਸੀ ਨਿਸ਼ਾਂਤ ਸ਼ਰਮਾ ਭੜਕਾਊ ਭਾਸ਼ਣ ਦੇ ਰਹੇ ਸਨ।

ਇਹ ਵੀ ਪੜ੍ਹੋ : CBSE ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ

ਅਧਿਕਾਰੀ ਅਨੁਸਾਰ ਇਸ ਵੀਡੀਓ ਵਿਚ ਦੰਗੇ ਭੜਕਾਉਣ ਅਤੇ ਇਕ ਵਿਸ਼ੇਸ਼ ਵਰਗ ਨੂੰ ਨਿਸ਼ਾਨਾ ਬਣਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਤਹਿਤ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਮਾਮਲੇ ਵਿਚ ਨਿਸ਼ਾਂਤ ਸ਼ਰਮਾ ਅਤੇ ਅਰਵਿੰਦ ਗੌਤਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ : ਉਪਰੋਕਤ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
 


Babita

Content Editor

Related News