ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਵਿਅਕਤੀ ਨੇ ਸ਼ਰੇਆਮ ਦਿੱਤੀ ਜਾਨੋਂ ਮਾਰਨ ਦੀ ਧਮਕੀ
Tuesday, Mar 02, 2021 - 04:03 PM (IST)
ਖਰੜ (ਅਮਰਦੀਪ) : ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਇਕ ਵਿਅਕਤੀ ਵੱਲੋਂ ਸ਼ਰੇਆਮ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਿਸ਼ਾਤ ਸ਼ਰਮਾ ਨੇ ਜ਼ਿਲ੍ਹਾ ਪੁਲਸ ਮੁਖੀ ਸਤਿੰਦਰ ਸਿੰਘ ਨੂੰ ਦਿੱਤੀ ਦਰਖ਼ਾਸਤ 'ਚ ਦੱਸਿਆ ਹੈ ਕਿ ਉਹ ਕਿਸੇ ਕੰਮ ਲਈ ਐਸ. ਐਸ. ਪੀ. ਦਫ਼ਤਰ ਆਪਣੀ ਗੱਡੀ 'ਚ ਗਏ ਸਨ।
ਇਹ ਵੀ ਪੜ੍ਹੋ : ਇਸ ਸਾਲ IPL ਦੇ ਮੈਚ ਮੋਹਾਲੀ 'ਚ ਨਾ ਹੋਣ 'ਤੇ 'ਕੈਪਟਨ' ਹੈਰਾਨ, ਟਵੀਟ ਕਰਕੇ ਕਹੀ ਇਹ ਗੱਲ
ਜਦੋਂ ਉਹ ਕੰਮ ਕਰਵਾ ਕੇ ਵਾਪਸ ਮੁੜਨ ਲੱਗੇ, ਉਸ ਸਮੇਂ ਪਾਰਕਿੰਗ 'ਚ ਖੜ੍ਹਾ ਇਕ ਵਿਅਕਤੀ ਉਨ੍ਹਾਂ ਨੂੰ ਬੁਰਾ-ਭਲਾ ਕਹਿਣ ਲੱਗਾ। ਉਕਤ ਵਿਅਕਤੀ ਜਗਤਾਰ ਸਿੰਘ ਹਵਾਰਾ ਜ਼ਿੰਦਾਬਾਦ, ਸ਼ਿਵ ਸੈਨਾ ਜੱਥੇਬੰਦੀ ਮੁਰਦਾਬਾਦ ਦੇ ਨਾਅਰੇ ਲਾਉਣ ਲੱਗ ਪਿਆ।
ਇਹ ਵੀ ਪੜ੍ਹੋ : ਪਿਓ ਸਣੇ ਪੂਰੇ ਟੱਬਰ ਨੇ ਨਾਬਾਲਗ ਧੀ ਨਾਲ ਜੋ ਕੀਤਾ, ਸੁਣ ਤੁਸੀਂ ਵੀ ਯਕੀਨ ਨਹੀਂ ਕਰ ਸਕੋਗੇ
ਉਕਤ ਵਿਅਕਤੀ ਨੇ ਭਾਰਤ ਦੇਸ਼ ਨੂੰ ਵੀ ਗਾਲ੍ਹਾਂ ਕੱਢੀਆਂ। ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਉਨ੍ਹਾਂ ਨੂੰ ਸ਼ਰੇਆਮ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਇਹ ਕਹਿ ਰਿਹਾ ਸੀ ਕਿ ਤੂੰ ਮੈਨੂੰ ਬਿਨਾਂ ਸਕਿਓਰਿਟੀ ਮਿਲ, ਫਿਰ ਮੈਂ ਤੈਨੂੰ ਦੱਸਾਂਗਾ ਅਤੇ ਤੈਨੂੰ ਭੁੰਨ ਕੇ ਰੱਖ ਦਿਆਂਗਾ।
ਇਹ ਵੀ ਪੜ੍ਹੋ : CBSE ਦੇ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਮਿਲੀ ਵੱਡੀ ਰਾਹਤ
ਨਿਸ਼ਾਂਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਵੀਡੀਓ ਵੀ ਬਣਾਈ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਸ ਮੁਖੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਕਤ ਵਿਅਕਤੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।