ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Thursday, Feb 11, 2021 - 08:58 AM (IST)

ਪਟਿਆਲਾ (ਰਾਜੇਸ਼ ਪੰਜੌਲਾ) : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਪਿਛਲੇ ਲੰਬੇ ਸਮੇਂ ਤੋਂ ਹਿੰਦੂ ਧਰਮ ਦੀ ਰੱਖਿਆ ਕਰਨ ਵਾਲੇ ਹਰੀਸ਼ ਸਿੰਗਲਾ ਅਕਸਰ ਹੀ ਖ਼ਾਲਿਸਤਾਨੀਆਂ ਦੇ ਨਿਸ਼ਾਨੇ ’ਤੇ ਰਹਿੰਦੇ ਹਨ। ਇਸ ਦੇ ਮੱਦੇਨਜ਼ਰ ਰੋਜ਼ਾਨਾ ਲੋਕਲ ਨੰਬਰਾਂ ਤੋਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਭਰੇ ਫੋਨ ਆਉਂਦੇ ਰਹਿੰਦੇ ਹਨ।

ਇਹ ਵੀ ਪੜ੍ਹੋ : 'ਸੁਨੀਲ ਜਾਖੜ' ਦੀ ਪੰਜਾਬ ਦੇ ਲੋਕਾਂ ਨੂੰ ਅਪੀਲ, 'ਮਰਿਆਦਾ 'ਚ ਰਹਿ ਕੇ ਕਰੋ ਭਾਜਪਾ ਦਾ ਵਿਰੋਧ'

ਹੁਣ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਸ਼ਰੇਆਮ ਧਮਕੀਆਂ ਭਰੇ ਫੋਨ ਆਉਣ ਲੱਗੇ ਹਨ, ਜਿਸ ਤਹਿਤ ਉਨ੍ਹਾਂ ਨੂੰ ਇੱਕ ਵਟਸਐਪ ਕਾਲ ਆਈ। ਹੈਰਾਨੀਯੋਗ ਗੱਲ ਇਹ ਹੈ ਕਿ ਕਾਲ ਕਰਨ ਵਾਲੇ ਖ਼ਾਲਿਸਤਾਨੀ ਦੀ ਕਾਲ ’ਤੇ ਵੀ ਖ਼ਾਲਿਸਤਾਨ ਦਾ ਝੰਡਾ ਲੱਗਾ ਹੋਇਆ ਸੀ। ਸਿੰਗਲਾ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀਆਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਇਨ੍ਹਾਂ ਉੱਪਰ ਸਖ਼ਤੀ ਵਰਤਣ ਦੀ ਲੋੜ ਹੈ।

ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਭਾਣਜੀ ਨੂੰ ਘਰੋਂ ਭਜਾ ਕੇ 2 ਮਹੀਨੇ ਤੱਕ ਇੱਜ਼ਤ ਨਾਲ ਖੇਡਦਾ ਰਿਹਾ ਮਾਮਾ, ਇੰਝ ਖੁੱਲ੍ਹੀ ਪੋਲ

ਸਿੰਗਲਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾ ਵੀ ਸੈਂਕੜੇ ਸ਼ਿਕਾਇਤਾਂ ਸਬੰਧਿਤ ਥਾਣਾ ਕੋਤਵਾਲੀ ਸਣੇ ਉੱਚ ਅਧਿਕਾਰੀਆਂ ਨੂੰ ਭੇਜੀਆ ਗਈਆ ਹਨ ਪਰ ਕਿਸੇ ’ਤੇ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਵਾਰ ਉਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਤੋਂ ਮੰਗ ਕਰਦੇ ਹਨ ਕਿ ਖ਼ਾਲਿਸਤਾਨੀ ਅੱਤਵਾਦੀਆਂ ਵੱਲੋਂ ਆ ਰਹੀਆਂ ਧਮਕੀਆਂ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰ ਕੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਫਿਰ ਮੀਡੀਆ ਸਾਹਮਣੇ ਆਈ 'ਬੈਂਸ' 'ਤੇ ਜਬਰ-ਜ਼ਿਨਾਹ ਦਾ ਦੋਸ਼ ਲਾਉਣ ਵਾਲੀ ਜਨਾਨੀ, ਦਿੱਤੀ ਵੱਡੀ ਚਿਤਾਵਨੀ
ਨੋਟ : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਦਿਓ ਰਾਏ

 


Babita

Content Editor

Related News