''ਸ਼ਿਵ ਸੈਨਾ ਪੰਜਾਬ'' ਵਲੋਂ ਰਾਜੋਆਣਾ ਨੂੰ ਫਾਂਸੀ ਦੇਣ ਦੀ ਮੰਗ

Thursday, Jan 09, 2020 - 04:25 PM (IST)

''ਸ਼ਿਵ ਸੈਨਾ ਪੰਜਾਬ'' ਵਲੋਂ ਰਾਜੋਆਣਾ ਨੂੰ ਫਾਂਸੀ ਦੇਣ ਦੀ ਮੰਗ

ਲੁਧਿਆਣਾ (ਨਰਿੰਦਰ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰਕੈਦ 'ਚ ਤਬਦੀਲ ਕਰਨ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਐੱਸ. ਜੀ. ਪੀ. ਸੀ. ਅਤੇ ਅਕਾਲੀ ਦੱਲ ਰਾਜੋਆਣਾ ਦੇ ਹੱਕ 'ਚ ਨਿੱਤਰ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ 'ਚ ਵਕੀਲ ਮੁਹੱਈਆ ਕਰਵਾਉਣ ਦੀ ਗੱਲ ਕਹਿ ਰਹੇ ਹਨ, ਉਥੇ ਹੀ ਦੂਜੇ ਪਾਸੇ ਸ਼ਿਵ ਸੈਨਾ ਪੰਜਾਬ ਵੱਲੋਂ ਇਸ ਦਾ ਡਟ ਕੇ ਵਿਰੋਧ ਕੀਤਾ ਗਿਆ ਅਤੇ ਹੱਥ 'ਚ ਫਾਂਸੀ ਦਾ ਫੰਦਾ ਫੜ੍ਹ ਕੇ ਰਾਜੋਆਣਾ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਗਈ। ਸ਼ਿਵ ਸੈਨਾ ਦੇ ਵਰਕਰਾਂ ਨੇ ਕਿਹਾ ਕਿ ਸਾਡੇ ਦੇਸ਼ 'ਚ ਦੋ ਕਾਨੂੰਨ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਰਹੀ ਹੈ ਤਾਂ ਰਾਜੋਆਣਾ ਨੂੰ ਕਿਉਂ ਨਹੀਂ।
ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਟੰਡਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਐੱਸ. ਜੀ. ਪੀ. ਸੀ. ਜੋ ਵੀ ਰਾਜੋਆਣਾ ਦੇ ਹੱਕ 'ਚ ਕਰ ਰਹੀ ਹੈ, ਉਹ ਬੇਹੱਦ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਨਾ ਸਿਰਫ ਪੰਜਾਬ 'ਚ ਅੱਤਵਾਦ ਖਤਮ ਕਰਨ ਵਾਲੇ ਮੁੱਖ ਮੰਤਰੀ ਦਾ ਕਤਲ ਕੀਤਾ, ਸਗੋਂ ਉਨ੍ਹਾਂ ਦੇ ਨਾਲ ਸੁਰੱਖਿਆ 'ਚ ਮੌਜੂਦ 16 ਹੋਰ ਲੋਕਾਂ ਦਾ ਵੀ ਕਤਲ ਕੀਤਾ ਹੈ ਇਸ ਕਰਕੇ ਉਸ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕੀਤੀ ਗਈ ਤਾਂ ਉਹ ਕੇਂਦਰ ਦੇ ਵਿੱਚ ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਘਿਰਾਓ ਕਰਕੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਰਾਜੋਆਣਾ ਦੇ ਮਾਮਲੇ ਤੇ ਚੁੱਪੀ ਧਾਰੀ ਹੋਈ ਹੈ।


author

Babita

Content Editor

Related News