ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

Saturday, Jan 13, 2024 - 06:35 PM (IST)

ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਗੁਰਦਾਸਪੁਰ (ਹਰਮਨ)- ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਇਸ ਸਮੇਂ ਪੈ ਰਹੀ ਕੜਾਕੇ ਦੀ ਠੰਡ ਅਤੇ ਠੰਡੀ ਹਵਾ ਨੇ ਲੋਕਾਂ ਦੀ ਤੌਬਾ ਕਰਵਾ ਦਿੱਤੀ ਹੈ। ਅੱਜ ਗੁਰਦਾਸਪੁਰ ਜ਼ਿਲ੍ਹੇ ਅੰਦਰ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਕਰੀਬ ਹੋਣ ਕਾਰਨ ਗੁਰਦਾਸਪੁਰ ਜ਼ਿਲ੍ਹਾ ਸ਼ਿਮਲੇ ਅਤੇ ਡਲਹੌਜ਼ੀ ਨਾਲ ਵੀ ਠੰਡਾ ਰਿਹਾ। ਇਸ ਦੇ ਨਾਲ ਹੀ ਅੱਜ ਵੀ ਸੂਰਜਾ ਦੇਵਤਾ ਦੇ ਦਰਸ਼ਨ ਨਹੀਂ ਹੋਏ ਅਤੇ ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

 ਮੌਸਮ ਵਿਭਾਗ ਵੱਲੋਂ ਦਿਨ-ਰਾਤ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ’ਚ ਹੋਰ ਧੁੰਦ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 13 ਜਨਵਰੀ ਯਾਨੀ ਅੱਜ ਪੰਜਾਬ ’ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ 4-5 ਦਿਨਾਂ ਤੱਕ ਧੁੰਦ ਦਾ ਕਹਿਰ ਜਾਰੀ ਰਹੇਗਾ। ਸਮੁੱਚੇ ਪੰਜਾਬ ’ਚ ਫਰੀਦਕੋਟ ’ਚ ਸਭ ਤੋਂ ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ’ਚ ਘੱਟੋ-ਘੱਟ ਤਾਪਮਾਨ 4.2 ਡਿਗਰੀ, ਗੁਰਦਾਸਪੁਰ ’ਚ 3.4, ਐੱਸ. ਬੀ. ਐੱਸ. ਨਗਰ ’ਚ 5.4, ਅੰਮ੍ਰਿਤਸਰ ’ਚ 5.6 ਅਤੇ ਲੁਧਿਆਣਾ ’ਚ 6.3 ਡਿਗਰੀ ਰਿਹਾ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਬੀਤੇ ਦਿਨ ਸਵੇਰੇ 9 ਵਜੇ ਦੇ ਕਰੀਬ ਗੁਰਦਾਸਪੁਰ ਦਾ ਤਾਪਮਾਨ 3 ਡਿਗਰੀ ਸੀ, ਜਦੋਂਕਿ ਸ਼ਿਮਲੇ ’ਚ ਸਵੇਰੇ ਇਸ ਵੇਲੇ 9 ਡਿਗਰੀ ਦੇ ਕਰੀਬ ਤਾਪਮਾਨ ਸੀ, ਅਜੇ ਡਲਹੌਜ਼ੀ ’ਚ ਵੀ 9-10 ਡਿਗਰੀ ਦੇ ਕਰੀਬ ਤਾਪਮਾਨ ਸੀ। ਇਸ ਦੇ ਨਾਲ ਹੀ ਅੱਜ ਵੀ ਪੂਰਾ ਦਿਨ ਸੂਰਜ ਦੇਵ ਦੇ ਦਰਸ਼ਨ ਨਹੀਂ ਹੋਏ ਅਤੇ ਲੋਕ ਸਾਰਾ ਦਿਨ ਠੰਡ ’ਚ ਠਰਦੇ ਰਹੇ। ਦੁਕਾਨਦਾਰ ਵੀ ਵਿਹਲੇ ਬੈਠੇ ਕੇ ਅੱਗ ਸੇਕ ਕੇ ਘਰ ਚਲੇ ਗਏ ਅਤੇ ਕਾਰੋਬਾਰਾਂ ’ਚ ਵੀ ਮੰਦੀ ਰਹੀ।

ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News