ਸਿੱਧੂ ਤੇ ਖਹਿਰਾ ਦਾ ਮੂੰਹ ਕਾਲਾ ਕਰਨ ਵਾਲੇ ਨੂੰ ਸ਼ਿਵ ਸੈਨਾ ਵੱਲੋਂ 2 ਲੱਖ ਦੇਣ ਦਾ ਐਲਾਨ
Monday, Feb 18, 2019 - 06:19 PM (IST)
ਰੂਪਨਗਰ (ਸੱਜਣ ਸੈਣੀ)— ਪੁਲਵਾਮਾ ਹਮਲੇ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਤੋਂ ਬਾਅਦ ਦੋਵੇਂ ਆਗੂਆਂ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਦੋਹਾਂ ਖਿਲਾਫ ਲੋਕਾਂ ਦਾ ਗੁੱਸਾ ਖੁੱਲ੍ਹ ਕੇ ਬਾਹਰ ਆ ਰਿਹਾ ਹੈ। ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਜਦੋਂ ਪੂਰਾ ਦੇਸ਼ ਇਸ ਦੁੱਖ ਦੀ ਘੜੀ ਵਿਚ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ ਤਾਂ ਅਜਿਹੇ ਵਿਚ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਖਹਿਰਾ ਵੱਲੋਂ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ। ਸ਼ਿਵ ਸੈਨਾ ਪ੍ਰਧਾਨ ਸੰਜੀਵ ਘਨੌਲੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਜਿਹੜਾ ਵੀ ਨਵਜੋਤ ਸਿੰਘ ਸਿੱਧੂ ਅਤੇ ਸੁਖਪਾਲ ਸਿੰਘ ਖਹਿਰਾ ਦਾ ਮੂੰਹ ਕਾਲਾ ਕਰੇਗਾ, ਉਸ ਨੂੰ ਸ਼ਿਵ ਸੈਨਾ ਵੱਲੋਂ ਦੋ ਲੱਖ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ।