ਨਾਕੇ ''ਤੇ ਮਹਿਲਾ ਐੱਸ. ਐੱਚ. ਓ. ''ਤੇ ਦਾਤਰ ਨਾਲ ਹਮਲਾ ਕਰਨ ਦੇ ਮਾਮਲੇ ''ਚ ਨਵਾਂ ਮੋੜ
Saturday, Aug 03, 2024 - 06:29 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਵੇਰਕਾ ਥਾਣੇ ਦੀ ਐੱਸ.ਐੱਚ. ਓ. ਅਮਨਜੋਤ ਕੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨ ਲੇਵਾ ਕਰਨ ਵਾਲੇ ਮੁਲਜ਼ਮ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਹਰਪ੍ਰੀਤ ਸਿੰਘ ਮੰਡੇਰ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਵਾਰਦਾਤ ਵਿਚ ਮੁੱਖ ਮੁਲਜ਼ਮ ਫੌਜ ਦੇ ਮੌਜੂਦਾ ਮੁਲਾਜ਼ਮ ਹੈ। ਉਨ੍ਹਾਂ ਦੱਸਿਆ ਕਿ ਹਮਲੇ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਸੱਤ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ. ਸੀ. ਪੀ. ਨੇ ਦੱਸਿਆ ਕਿ ਜਿਸ ਥਾਂ ‘ਤੇ ਹਮਲਾ ਹੋਇਆ, ਉਥੇ ਦੋ ਧੜੇ ਆਪਸ ‘ਚ ਲੜ ਰਹੇ ਸਨ, ਜਦੋਂ ਇਸ ਦੀ ਸੂਚਨਾ ਐੱਸ. ਐੱਚ. ਓ. ਨੂੰ ਮਿਲੀ ਤਾਂ ਉਹ ਉੱਥੇ ਪਹੁੰਚੀ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ 'ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖਬਰ : ਜੇ. ਸੀ. ਬੀ. ਲੈ ਕੇ ਪਹੁੰਚੇ ਕਿਸਾਨਾਂ ਨੇ ਢਾਹ ਦਿੱਤਾ ਪੰਜਾਬ ਦੇ ਹਾਈਵੇਅ 'ਤੇ ਲੱਗਾ ਟੋਲ ਪਲਾਜ਼ਾ
ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਇਸ ਪੂਰੇ ਮਾਮਲੇ 'ਚ ਦੋ ਵੱਖ-ਵੱਖ ਪਰਚੇ ਦਰਜ ਕੀਤੇ ਹਨ। ਇਕ ਪਰਚੇ ਵਿਚ ਦੋ ਧੜਿਆਂ ਦੀ ਲੜਾਈ ਨੂੰ ਆਧਾਰ ਬਣਾਇਆ ਗਿਆ ਹੈ ਜਦਕਿ ਦੂਜੇ ਵਿਚ ਐੱਸ. ਐੱਚ. ਓ. ’ਤੇ ਹੋਏ ਹਮਲੇ ਨੂੰ ਆਧਾਰ ਬਣਾਇਆ ਗਿਆ ਹੈ। ਪੁਲਸ ਵਲੋਂ ਮਾਮਲੇ ਵਿਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਚ ਵੱਡਾ ਧਮਾਕਾ, ਕਈ ਸੇਵਾਦਾਰ ਜ਼ਖਮੀ