ਭਾਦਸੋਂ ਥਾਣੇ ਦੇ ਐੱਸ. ਐੱਚ. ਓ. ''ਤੇ ਵੱਡੀ ਕਾਰਵਾਈ, ਹੈਰਾਨ ਕਰਨ ਵਾਲਾ ਹੈ ਮਾਮਲਾ
Thursday, May 15, 2025 - 12:46 PM (IST)

ਨਾਭਾ (ਰਾਹੁਲ) : ਨਾਭਾ ਦੀ ਸਬ ਤਹਿਸੀਲ ਭਾਦਸੋਂ ਥਾਣੇ ਦੇ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਵੱਲੋਂ ਵੱਡੀ ਕਾਰਵਾਈ ਕਰਦਿਆਂ ਐੱਸਐੱਚਓ ਜਸਪ੍ਰੀਤ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਦਰਅਸਲ ਭਾਦਸੋਂ ਥਾਣੇ ਵਿਚ ਪਬਲਿਕ ਡੀਲਿੰਗ ਚੰਗੀ ਨਾ ਹੋਣ ਦੇ ਚੱਲਦਿਆਂ ਪੁਲਸ ਵਿਭਾਗ ਵੱਲੋਂ ਇਹ ਐਕਸ਼ਨ ਲਿਆ ਗਿਆ ਹੈ।
ਇਹ ਵੀ ਪੜ੍ਹੋ : 12ਵੀਂ ਦੇ ਨਤੀਜਿਆਂ ਦਾ ਐਲਾਨ, ਹਰਸੀਰਤ ਕੌਰ ਨੇ ਪੰਜਾਬ ਭਰ 'ਚੋਂ ਕੀਤਾ ਟਾਪ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿਚ ਪੁਲਸ ਅਫਸਰਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਵਿਅਕਤੀ ਪਬਲਿਕ ਨਾਲ ਚੰਗੀ ਡੀਲਿੰਗ ਨਹੀਂ ਕਰੇਗਾ ਜਾਂ ਲੋਕਾਂ ਪ੍ਰਤੀ ਮਾੜਾ ਵਤੀਰਾ ਵਰਤੇਗਾ ਤਾਂ ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਤਹਿਤ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਭਾਦਸੋਂ ਥਾਣੇ ਦੇ ਐੱਸਐੱਚਓ ਜਸਪ੍ਰੀਤ ਸਿੰਘ ਲੋਕਾਂ ਨੇ ਚੰਗੀ ਡੀਲਿੰਗ ਨਹੀਂ ਕਰ ਰਹੇ ਹਨ, ਜਿਸ ਦੇ ਚੱਲਦੇ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਤੋਹਫ਼ਾ, ਲੱਖਾਂ ਲੋਕਾਂ ਨੂੰ ਹੋਵੇਗਾ ਫਾਇਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e