ਲੁਧਿਆਣਾ : ਐੱਸ. ਐੱਚ. ਓ. ਤੇ ਉਸ ਦਾ ਡਰਾਈਵਰ ਹੈਰੋਇਨ ਸਮੇਤ ਗ੍ਰਿਫਤਾਰ
Wednesday, Feb 19, 2020 - 04:38 PM (IST)

ਲੁਧਿਆਣਾ (ਅਨਿਲ) : ਇੱਥੇ ਐੱਸ. ਟੀ. ਐੱਫ. ਦੀ ਟੀਮ ਵਲੋਂ ਥਾਣਾ ਡਵੀਜ਼ਨ ਨੰਬਰ-2 ਦੇ ਐੱਸ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਦੇ ਕਬਜ਼ੇ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ 'ਚ ਕੋਈ ਵੀ ਪੁਲਸ ਅਧਿਕਾਰੀ ਮੀਡੀਆ ਅੱਗੇ ਆਉਣ ਲਈ ਤਿਆਰ ਨਹੀਂ ਹੈ। ਫਿਲਹਾਲ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।