ਪੰਜਾਬ ਪੁਲਸ ਦੇ ਇਸ SHO ''ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼
Monday, Aug 31, 2026 - 12:21 PM (IST)
ਜਲੰਧਰ (ਸੋਨੂੰ)- ਪੰਜਾਬ ਪੁਲਸ ਦੇ ਮੁਲਾਜ਼ਮ 'ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਦੇ ਐੱਸ. ਐੱਚ. ਓ. ਜੈ ਇੰਦਰ ਸਿੰਘ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਥਾਣੇ ਦਾ ਚਾਰਜ ਸਬ ਇੰਸਪੈਕਟਰ ਗੁਰਦੀਪ ਸਿੰਘ ਨੂੰ ਸੌਂਪਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਖੇਤਰ ਵਿਚ ਵਧਦੀ ਗੈਂਗਵਾਰ ਅਤੇ ਗੈਂਗਸ 'ਤੇ ਕਾਰਵਾਈ ਨਾ ਹੋਣ ਕਾਰਨ ਜੈਇੰਦਰ ਨੂੰ ਹਟਾਇਆ ਗਿਆ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਜਨਮ ਦਿਨ ਮਨਾ ਰਹੇ ਨੌਜਵਾਨਾਂ 'ਤੇ ਫਾਇਰਿੰਗ
ਇਹ ਕਾਰਵਾਈ ਏ. ਡੀ. ਸੀ. ਪੀ. ਸਿਟੀ-2 ਮਾਧਵੀ ਸ਼ਰਮਾ ਦੁਆਰਾ ਕੀਤੀ ਗਈ ਜਾਂਚ ਤੋਂ ਬਾਅਦ ਕੀਤੀ ਗਈ ਹੈ। ਜਾਂਚ ਦੌਰਾਨ ਐੱਸ. ਐੱਚ. ਓ. ਦੇ ਮੋਬਾਇਲ ਫੋਨ ਤੋਂ ਕੁਝ ਸ਼ੱਕੀ ਵਿਅਕਤੀਆਂ ਨਾਲ ਗੱਲਬਾਤ ਦਾ ਖ਼ੁਲਾਸਾ ਹੋਇਆ ਹੈ। ਇਕ ਵੱਖਰੀ ਰਿਪੋਰਟ ਤਿਆਰ ਕਰਕੇ ਉੱਚ ਪੁਲਸ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ। ਏ. ਡੀ. ਸੀ. ਪੀ. ਮਾਧਵੀ ਸ਼ਰਮਾ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ। ਜਾਂਚ ਦੌਰਾਨ ਇੰਸਪੈਕਟਰ ਜੈ ਇੰਦਰ ਸਿੰਘ ਦੇ ਮੋਬਾਇਲ ਫੋਨ ਦੀ ਜਾਂਚ ਕੀਤੀ ਗਈ, ਜਿਸ 'ਚ ਕੁਝ ਵਿਅਕਤੀਆਂ ਨਾਲ ਗੱਲਬਾਤ ਦਾ ਖ਼ੁਲਾਸਾ ਹੋਇਆ, ਜਿਨ੍ਹਾਂ ਦੀਆਂ ਗਤੀਵਿਧੀਆਂ ਨੂੰ ਪੁਲਸ ਸ਼ੱਕੀ ਮੰਨਦੀ ਹੈ। ਸ਼ੱਕੀ ਲੋਕਾਂ ਨਾਲ ਇੰਸਪੈਕਟਰ ਦੇ ਸੰਪਰਕਾਂ ਬਾਰੇ ਹੁਣ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 3 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
