ਦਿਨਕਰ ਗੁਪਤਾ ਦੇ ਆਦੇਸ਼ਾਂ ''ਤੇ ਐੱਸ. ਐੱਚ. ਓ. ਕਰਤਾਰਪੁਰ ''ਬਾਲੀ'' ਲਾਈਨ ਹਾਜ਼ਰ

03/28/2020 6:30:52 PM

ਜਲੰਧਰ/ਚੰਡੀਗੜ੍ਹ (ਜਸਪ੍ਰੀਤ) : ਕੋਰੋਨਾ ਵਾਇਰਸ ਦੇ ਚੱਲਦੇ ਪੂਰੇ ਭਾਰਤ 'ਚ ਕਰਫਿਊ ਲੱਗਿਆ ਹੋਇਆ ਹੈ। ਖਾਸ ਕਰ ਕੇ ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਵਧੀਆ ਭਵਿੱਖ ਲਈ ਸਭ ਤੋਂ ਪਹਿਲੇ ਕਰਫਿਊ ਦਾ ਐਲਾਨ ਕੀਤਾ ਸੀ, ਜਿਸ ਦੇ ਚੱਲਦੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਸਨ ਪਰ ਦੂਜੇ ਪਾਸੇ ਲੋਕਾਂ ਵਲੋਂ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਨਾ ਲੈਂਦੇ ਹੋਏ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਖੁੱਲ੍ਹੇਆਮ ਘੁੰਮਦੇ ਦੇਖਿਆ ਗਿਆ। ਜਿਸ ਤੋਂ ਬਾਅਦ ਪੁਲਸ ਵੱਲੋਂ ਨੌਜਵਾਨਾਂ ਨਾਲ ਕੁੱਟਮਾਰ ਕਰਨ ਦੀਆਂ ਕਈ ਵੀਡੀਓਜ਼ ਵੀ ਵਾਇਰਲ ਹੋਈਆਂ, ਜਿਸ 'ਚ ਉਹ ਲੋਕਾਂ ਨੂੰ ਮੁਰਗਾ ਬਣਾਉਣ ਤੋਂ ਲੈ ਕੇ, ਉੱਠਕ-ਬੈਠਕ ਅਤੇ ਲਾਠੀਆਂ ਮਾਰਦੇ ਦੇਖਣ ਨੂੰ ਮਿਲ ਰਹੇ ਹਨ। ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਐੱਸ. ਐੱਚ. ਓ. ਕਰਤਾਰਪੁਰ ਪੁਸ਼ਪ ਬਾਲੀ ਦੇ ਸਾਹਮਣੇ ਉਨ੍ਹਾਂ ਦੇ ਮੁਲਾਜ਼ਮਾਂ ਨੂੰ ਲੋਕਾਂ ਨੂੰ ਕੁੱਟਦੇ ਹੋਏ ਦੇਖਿਆ ਗਿਆ। ਜਦੋਂ ਵੀਡੀਓ ਮੁੱਖ ਮੰਤਰੀ ਕੋਲ ਪੁੱਜੀ ਤਾਂ ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੋਕਾਂ ਨੂੰ ਸਮਝਾਉਣ ਦੀ ਬਜਾਏ ਕੁੱਟਣਾ ਗਲਤ ਦੱਸਿਆ ਅਤੇ ਤੁਰੰਤ ਐੱਸ. ਐੱਚ. ਓ. ਕਰਤਾਰਪੁਰ ਪੁਸ਼ਪਬਾਲੀ ਨੂੰ ਲਾਈਨ ਹਾਜ਼ਰ ਕਰ ਦਿੱਤਾ। ਐੱਸ. ਐੱਸ. ਪੀ. ਨਵਜੋਤ ਮਾਹਲ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਾਰੇ ਪੁਲਸ ਕਰਮੀਆਂ ਅਤੇ ਅਧਿਕਾਰੀਆਂ ਨੂੰ ਲੋਕਾਂ ਨਾਲ ਸਹੀ ਰਵੱਈਆ ਅਪਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਮੌਤ ਦੀ ਜੰਗ ਜਿੱਤ ਕੇ ਘਰ ਪਰਤਿਆ ਪੰਜਾਬ ਦਾ ਪਹਿਲਾ ਕੋਰੋਨਾ ਪਾਜ਼ੇਟਿਵ, ਬਿਆਨ ਕੀਤਾ ਤਜ਼ਰਬਾ

PunjabKesariਇਸੇ ਦੌਰਾਨ ਜੇਕਰ ਕੋਈ ਪੁਲਸ ਕਰਮੀ ਜਨਤਾ ਨੂੰ ਕੁੱਟਦਾ ਹੈ ਤਾਂ ਉਸ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਸ. ਪੀ. ਮਾਹਲ ਨੇ ਦੱਸਿਆ ਕਿ ਹੁਣ ਪੁਸ਼ਪ ਬਾਲੀ ਦੀ ਜਗ੍ਹਾ ਨਵੇਂ ਐੱਸ. ਐੱਚ. ਓ. ਇੰਸਪੈਕਟਰ ਹਰਦੀਪ ਸਿੰਘ ਨੂੰ ਲਗਾਇਆ ਗਿਆ ਹੈ।
ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ 38 ਕੇਸ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ। ਕੁੱਲ ਕੇਸਾਂ 'ਚ ਦੋਆਬਾ ਦੇ 30 ਕੇਸ ਹਨ। ਮਾਲਵਾ 'ਚ 7 ਅਤੇ ਮਾਝਾ 'ਚ 1 ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਜੀ, ਪੁਲਸ ਨੂੰ ਕਹੋ ਕਿ ਪੰਜਾਬੀਆਂ ਨੂੰ ਸਮਝਾਓ, ਉਨ੍ਹਾਂ ਨੂੰ ਜ਼ਲੀਲ ਨਾ ਕਰੋ : ਸੁਖਬੀਰ

ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 6, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਲੁਧਿਆਣਾ 1 ਅਤੇ ਅੰਮ੍ਰਿਤਸਰ ਦਾ 1 ਮਾਮਲਾ ਸਾਹਮਣੇ ਆਇਆ ਹੈ। ਪੰਜਾਬ 'ਚ ਹੁਣ ਤੱਕ 488 ਸ਼ੱਕੀ ਕੇਸਾਂ ਦੀ ਰਿਪੋਰਟ ਸਾਹਮਣੇ ਆਈ ਹੈ। ਇਨ੍ਹਾਂ 'ਚੋਂ 228 ਦੀ ਰਿਪੋਰਟ ਨੈਗੇਟਿਵ ਆਈ ਹੈ, 229 ਦੀ ਰਿਪੋਰਟ ਦਾ ਇੰਤਜ਼ਾਰ ਹੈ। ਹਸਪਤਾਲਾਂ 'ਚ ਭਰਤੀ ਪਾਜ਼ੇਟਿਵ ਮਰੀਜ਼ਾਂ ਦੀ ਹਾਲਤ ਵੀ ਸਥਿਰ ਹੈ।

ਇਹ ਵੀ ਪੜ੍ਹੋ : ਕੈਪਟਨ ਨੂੰ ਸਤਾਉਣ ਲੱਗੀ 'ਕਣਕ' ਸਾਂਭਣ ਦੀ ਚਿੰਤਾ, ਕੇਂਦਰ ਕੋਲੋਂ ਮੰਗੀ ਕਿਸਾਨਾਂ ਲਈ ਮਦਦ


Anuradha

Content Editor

Related News