2 ਭਰਾਵਾਂ ਵੱਲੋਂ ਬਿਆਸ ਦਰਿਆ ’ਚ ਛਾਲ ਮਾਰਨ ਦੇ ਵਿਵਾਦ ’ਚ ਘਿਰੇ SHO ਨਵਦੀਪ ਸਿੰਘ ਲਾਈਨ ਹਾਜ਼ਰ
Sunday, Aug 27, 2023 - 03:37 PM (IST)
ਜਲੰਧਰ (ਵਰੁਣ)–ਗੋਇੰਦਵਾਲ ਦੇ ਨੇੜੇ 2 ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰਨ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਥਾਣਾ ਨੰਬਰ 1 ਦੇ ਮੁਖੀ ਇੰਸ. ਨਵਦੀਪ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਥਾਣਾ ਨੰਬਰ 1 ਦੀ ਕਮਾਨ ਇੰਸ. ਸੁਖਦੇਵ ਸਿੰਘ ਨੂੰ ਸੌਂਪੀ ਗਈ ਹੈ। ਇੰਸ. ਸੁਖਦੇਵ ਸਿੰਘ ਇਸ ਤੋਂ ਪਹਿਲਾਂ ਕਈ ਥਾਣਿਆਂ ਦੀ ਕਮਾਨ ਸੰਭਾਲ ਚੁੱਕੇ ਹਨ। ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਤੋਂ ਬਾਅਦ ਇੰਸ. ਨਵਦੀਪ ਸਿੰਘ ਨੂੰ ਲਾਈਨ ਵਿਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਟਰਾਂਸਫਰ ਕਿਹਾ ਜਾ ਸਕਦਾ ਹੈ, ਜਦਕਿ ਕਿਸੇ ਵਿਵਾਦ ਨਾਲ ਜੋੜ ਕੇ ਉਨ੍ਹਾਂ ਨੂੰ ਲਾਈਨ ਹਾਜ਼ਰ ਕਰਨਾ ਗਲਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਰੁਟੀਨ ਟਰਾਂਸਫਰ ਹੈ।
ਦੂਜੇ ਪਾਸੇ ਚਰਚਾ ਹੈ ਕਿ ਕੁਝ ਦਿਨ ਪਹਿਲਾਂ ਮਾਨਵਦੀਪ ਅਤੇ ਉਸ ਦੇ ਭਰਾ ਜਸ਼ਨਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਸੀ. ਪੀ. ਚਾਹਲ ਨੂੰ ਮਿਲ ਕੇ ਮੰਗ-ਪੱਤਰ ਸੌਂਪਿਆ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਬੇਟਿਆਂ ਨੇ ਇੰਸ. ਨਵਦੀਪ ਸਿੰਘ ਕਾਰਨ ਹੀ ਬਿਆਸ ਦਰਿਆ ਵਿਚ ਛਾਲ ਮਾਰੀ ਸੀ, ਜਿਨ੍ਹਾਂ ਦਾ ਅਜੇ ਤਕ ਕੋਈ ਸੁਰਾਗ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਸੀ ਕਿ ਐੱਸ. ਐੱਚ. ਓ. ਨਵਦੀਪ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਸ ਦੌਰਾਨ ਇੰਸ. ਨਵਦੀਪ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਫਿਲੌਰ 'ਚ ਪੈਟਰੋਲ ਪੰਪ 'ਤੇ ਵੱਡਾ ਹਾਦਸਾ, ਪੁਰਾਣੀ ਇਮਾਰਤ ਢਾਹੁੰਦੇ ਸਮੇਂ ਡਿੱਗਿਆ ਮਲਬਾ, 2 ਮਜ਼ਦੂਰਾਂ ਦੀ ਮੌਤ
ਹਾਲਾਂਕਿ ਇੰਸ. ਨਵਦੀਪ ਸਿੰਘ ਇਸ ਮਾਮਲੇ ਵਿਚ ਆਪਣਾ ਪੱਖ ਰੱਖ ਚੁੱਕੇ ਹਨ, ਜਿਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕਾਨੂੰਨੀ ਦਾਇਰੇ ਵਿਚ ਰਹਿ ਕੇ ਹੀ ਸਾਰਾ ਕੰਮ ਕੀਤਾ ਹੈ ਅਤੇ ਥਾਣੇ ਵਿਚ ਜੇਕਰ ਕੋਈ ਪੁਲਸ ਮੁਲਾਜ਼ਮ ਨਾਲ ਵਿਵਾਦ ਕਰੇਗਾ ਅਤੇ ਬਦਸਲੂਕੀ ਕਰੇਗਾ ਤਾਂ ਉਸ ’ਤੇ ਐਕਸ਼ਨ ਲੈਣਾ ਜ਼ਰੂਰੀ ਹੈ ਕਿਉਂਕਿ ਜੇਕਰ ਐਕਸ਼ਨ ਨਾ ਲਿਆ ਗਿਆ ਤਾਂ ਮੁਲਾਜ਼ਮਾਂ ਦਾ ਮਨੋਬਲ ਡਿੱਗਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੇ ਉੱਚ ਅਧਿਕਾਰੀਆਂ ’ਤੇ ਪੂਰਾ ਵਿਸ਼ਵਾਸ ਹੈ ਕਿ ਉਹ ਸਾਰੀ ਸੱਚਾਈ ਸਾਹਮਣੇ ਲਿਆਉਣਗੇ।
ਦੱਸ ਦੇਈਏ ਕਿ ਪਤੀ-ਪਤਨੀ ਦੇ ਝਗੜੇ ਨੂੰ ਲੈ ਕੇ ਲੜਕੀ ਧਿਰ ਵੱਲੋਂ ਮਾਨਵਜੀਤ ਸਿੰਘ ਢਿੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ 18 ਅਗਸਤ ਨੂੰ ਥਾਣਾ ਨੰਬਰ 1 ਵਿਚ ਆਇਆ ਸੀ, ਉਥੇ ਉਸ ਦੀ ਐੱਸ. ਐੱਚ. ਓ. ਨਾਲ ਬਹਿਸਬਾਜ਼ੀ ਹੋ ਗਈ। ਦੋਸ਼ ਸੀ ਕਿ ਮਾਨਵਜੀਤ ਨੇ ਇਕ ਮਹਿਲਾ ਪੁਲਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ ਸੀ, ਜਿਸ ਕਾਰਨ ਪੁਲਸ ਨੇ 7/51 ਦਾ ਪਰਚਾ ਕਰ ਕੇ ਮਾਨਵਜੀਤ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਜਿਵੇਂ ਹੀ ਮਾਨਵਜੀਤ ਸਿੰਘ ਢਿੱਲੋਂ ਦੇ ਭਰਾ ਜਸ਼ਨਬੀਰ ਸਿੰਘ ਨੂੰ ਆਪਣੇ ਭਰਾ ਬਾਰੇ ਪਤਾ ਲੱਗਾ ਤਾਂ ਉਸਨੇ ਫੋਨ ’ਤੇ ਮਾਨਵਜੀਤ ਸਿੰਘ ਨੂੰ ਕਿਹਾ ਕਿ ਉਨ੍ਹਾਂ ਕੋਲ ਕੁਝ ਨਹੀਂ ਰਿਹਾ, ਜਿਸ ਕਾਰਨ ਉਹ ਬਿਆਸ ਦਰਿਆ ਵਿਚ ਛਾਲ ਮਾਰ ਰਿਹਾ ਹੈ। ਇਸ ਤੋਂ ਬਾਅਦ ਜਸ਼ਨਬੀਰ ਸਿੰਘ ਨੇ ਦਰਿਆ ਵਿਚ ਛਾਲ ਮਾਰ ਦਿੱਤੀ ਅਤੇ ਫਿਰ ਮਾਨਵਜੀਤ ਸਿੰਘ ਢਿੱਲੋਂ ਨੇ ਵੀ ਛਾਲ ਮਾਰ ਦਿੱਤੀ ਸੀ। ਅਜੇ ਤਕ ਦੋਵਾਂ ਬਾਰੇ ਕੋਈ ਸੁਰਾਗ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਕੈਨੇਡਾ 'ਚ ਟਰਾਲੇ ਨਾਲ ਹਾਦਸਾ ਹੋਣ ਮਗਰੋਂ ਕਾਰ ਨੂੰ ਲੱਗੀ ਅੱਗ, ਜਿਊਂਦਾ ਸੜਿਆ ਬੇਗੋਵਾਲ ਦਾ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ