ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ SHO ਨਵਦੀਪ ਸਿੰਘ 'ਤੇ ਡਿੱਗੀ ਗਾਜ, ਹੋਏ ਡਿਸਮਿਸ, ਅੱਜ ਹੋਵੇਗਾ ਜਸ਼ਨਬੀਰ ਦਾ ਸਸਕਾਰ
Wednesday, Sep 06, 2023 - 05:26 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ, ਵਿਪਿਨ)- ਬਿਆਸ ਦਰਿਆ ਵਿਚ ਦੋ ਭਰਾਵਾਂ ਵੱਲੋਂ ਛਾਲ ਮਾਰਨ ਦੇ ਮਾਮਲੇ ਵਿਚ ਘਿਰੇ ਤਤਕਾਲੀ ਐੱਸ. ਐੱਚ. ਓ. ਨਵਦੀਪ ਸਿੰਘ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਵਦੀਪ ਸਿੰਘ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ। ਯਾਨੀ ਕਿ ਨਵਦੀਪ ਸਿੰਘ ਨੂੰ ਪੁਲਸ ਦੀ ਨੌਕਰੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਵਦੀਪ ਸਿੰਘ ਨੂੰ ਸਸਪੈਂਡ ਕੀਤਾ ਗਿਆ ਸੀ। ਇਸ ਦੀ ਪੁਸ਼ਟੀ ਕਪੂਰਥਲਾ ਦੇ ਐੱਸ. ਪੀ. ਰਮਨਿੰਦਰ ਸਿੰਘ ਢਿੱਲੋਂ ਨੇ ਕੀਤੀ ਹੈ। ਉਥੇ ਹੀ ਨਵਦੀਪ ਸਿੰਘ ਦੇ ਡਿਸਮਿਸ ਹੋਣ ਮਗਰੋਂ ਪਰਿਵਾਰ ਜਸ਼ਨਬੀਰ ਸਿੰਘ ਦੇ ਅੰਤਿਮ ਸੰਸਕਾਰ ਲਈ ਮਨ ਗਿਆ ਹੈ। ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਚ ਜਸ਼ਨਬੀਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਪੁਲਸ ਸਟੇਸ਼ਨ ਥਾਣਾ ਨੰਬਰ-ਇਕ ਦੇ ਐੱਸ. ਐੱਚ. ਓ. ਨਵਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਤੋਂ ਪਰੇਸ਼ਾਨ ਹੋ ਕੇ ਜਸ਼ਨਬੀਰ ਸਿੰਘ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਬਿਆਸ ਦਰਿਆ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਕੁਝ ਦਿਨ ਪਹਿਲਾਂ ਹੀ ਜਸ਼ਨਬੀਰ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਉਥੇ ਹੀ ਮਾਨਵਜੀਤ ਸਿੰਘ ਦੀ ਭਾਲ ਡਰੋਨ ਰਾਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੋਰੋਨਾ ਦੇ ਪਿਰੋਲਾ ਵੇਰੀਐਂਟ ਕਾਰਨ ਕਈ ਦੇਸ਼ਾਂ ’ਚ ਦਹਿਸ਼ਤ, ਭਾਰਤ ’ਚ ਚੌਕਸੀ ਵਰਤਣ ਦੇ ਹੁਕਮ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ