ਦੋ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਮਾਰੀ ਛਾਲ ਦੇ ਮਾਮਲੇ 'ਚ ਘਿਰੇ SHO ਨਵਦੀਪ ਸਿੰਘ ਛੁੱਟੀ 'ਤੇ ਗਏ

08/26/2023 5:16:09 PM

ਜਲੰਧਰ/ਸੁਲਤਾਨਪੁਰ ਲੋਧੀ (ਵਰੁਣ)- ਸੁਲਤਾਨਪੁਰ ਲੋਧੀ ਦੇ ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰਨ ਦੇ ਮਾਮਲੇ 'ਚ ਘਿਰੇ ਥਾਣਾ ਨੰਬਰ-1 ਦੇ ਐੱਸ. ਐੱਚ. ਓ. ਨਵਦੀਪ ਸਿੰਘ ਛੁੱਟੀ 'ਤੇ ਚਲੇ ਗਏ ਹਨ। ਨਵਦੀਪ ਸਿੰਘ ਦੀ ਜਗ੍ਹਾ ਸੁਖਦੇਵ ਸਿੰਘ ਨੂੰ ਥਾਣਾ ਇਕ ਦੀ ਕਮਾਨ ਸੌਂਪੀ ਗਈ ਹੈ। ਸੁਖਦੇਵ ਸਿੰਘ ਬਤੌਰ ਐੱਸ. ਐੱਚ. ਓ. ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਨਵਦੀਪ ਸਿੰਘ ਨੇ ਕਿਹਾ ਕਿ ਦੋਵੇਂ ਭਰਾਵਾਂ ਦੇ ਛਾਲ ਮਾਰਨ ਦੇ ਮਾਮਲੇ 'ਚ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ 'ਤੇ ਗਲਤ ਦੋਸ਼ ਲਾਏ ਜਾ ਰਹੇ ਹਨ। 
ਜ਼ਿਕਰਯੋਗ ਹੈ ਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੋ ਭਰਾਵਾਂ ਨੇ ਬਿਆਸ ਦਰਿਆ ਵਿਚ ਛਾਲ ਲਗਾ ਦਿੱਤੀ ਸੀ। ਫਿਲਹਾਲ ਅਜੇ ਤੱਕ ਉਨ੍ਹਾਂ ਦੋਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ ਪਰ ਉਸ ਦੇ ਪਰਿਵਾਰ ਵਾਲੇ ਐੱਸ. ਐੱਚ. ਓ. 'ਤੇ ਕਾਰਵਾਈ ਦੀ ਮੰਗ ਕਰ ਰਹੇ ਹਨ। 

ਇਹ ਵੀ ਪੜ੍ਹੋ-  ਗਾਣਾ ਸ਼ੂਟ ਕਰਨ ਬਹਾਨੇ ਕੁੜੀ ਨੂੰ ਸੱਦਿਆ ਜਲੰਧਰ, ਅਸ਼ਲੀਲ ਵੀਡੀਓ ਬਣਾ ਕਰ ਦਿੱਤਾ ਵੱਡਾ ਕਾਂਡ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri